ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਹਨੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਲਈ ਕਰੋੜ ਰੁਪਏ ਦੇਣ ਦਾ ਐਲਾਨ

ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਪੰਜਾਬ ਦੇ ਹੜ੍ਹ ਰਾਹਤ ਅਤੇ ਮੁੜ ਵਸੇਬੇ ਲਈ ‘ਮਿਸ਼ਨ ਚੜ੍ਹਦੀ ਕਲਾ’ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਾਸਤੇ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਡਾ. ਸਾਹਨੀ ਅਗਲੇ ਤਿੰਨ ਮਹੀਨਿਆਂ ਲਈ ਰੇਤ...
Advertisement

ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਪੰਜਾਬ ਦੇ ਹੜ੍ਹ ਰਾਹਤ ਅਤੇ ਮੁੜ ਵਸੇਬੇ ਲਈ ‘ਮਿਸ਼ਨ ਚੜ੍ਹਦੀ ਕਲਾ’ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਾਸਤੇ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਡਾ. ਸਾਹਨੀ ਅਗਲੇ ਤਿੰਨ ਮਹੀਨਿਆਂ ਲਈ ਰੇਤ ਕੱਢਣ ਦੇ ਕਾਰਜਾਂ ਵਾਸਤੇ 50 ਟਰੈਕਟਰ ਅਤੇ 10 ਜੇ ਸੀ ਬੀ ਮਸ਼ੀਨਾਂ ਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਿਮਾਰੀਆਂ ਦੇ ਕਹਿਰ ਨੂੰ ਕੰਟਰੋਲ ਕਰਨ ਲਈ ਵੱਖ-ਵੱਖ ਪੰਚਾਇਤਾਂ ਨੂੰ 200 ਫੌਗਿੰਗ ਮਸ਼ੀਨਾਂ ਵੀ ਦੇ ਰਹੇ ਹਨ। ਡਾ. ਸਾਹਨੀ ਨੇ ਅਜਨਾਲਾ ਵਿੱਚ ਇੱਕ ਸਮਰਪਿਤ ਮੈਗਾ ਵੇਅਰਹਾਊਸ ਵੀ ਸਥਾਪਤ ਕੀਤਾ ਹੈ ਜਿੱਥੋਂ ਪ੍ਰਭਾਵਿਤ ਪਰਿਵਾਰਾਂ ਨੂੰ ਹਜ਼ਾਰਾਂ ਰਾਹਤ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਬਿਸਤਰੇ, ਗੱਦੇ, ਰਸੋਈ ਸੈੱਟ, ਕੰਬਲ, ਫਰਨੀਚਰ ਅਤੇ ਹੋਰ ਜ਼ਰੂਰੀ ਘਰੇਲੂ ਚੀਜ਼ਾਂ ਸ਼ਾਮਲ ਹਨ।

Advertisement
Advertisement
Show comments