ਸਾਹਨੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗੀ
ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਮਨੁੱਖੀ ਅਧਿਕਾਰ ਦਿਵਸ ਦੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਆਪਣੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੰਘਾਂ ਵਿੱਚੋਂ...
Advertisement
ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਮਨੁੱਖੀ ਅਧਿਕਾਰ ਦਿਵਸ ਦੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਆਪਣੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੰਘਾਂ ਵਿੱਚੋਂ ਬਹੁਤ ਸਾਰੇ 30 ਸਾਲ ਤੋਂ ਵੱਧ ਸਮਾਂ ਜੇਲ੍ਹ ਵਿੱਚ ਬਿਤਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਆਪਣੇ ਮਰਨ ਕਿਨਾਰੇ ਪਏ ਮਾਪਿਆਂ ਨੂੰ ਮਿਲਣ ਲਈ ਵਾਰ-ਵਾਰ ਪੈਰੋਲ ਦੇਣ ਤੋਂ ਇਨਕਾਰ ਕੀਤਾ ਜਾਂਦਾ ਹੈ, ਹਾਲਾਂਕਿ ਹਰਿਆਣਾ ਸਰਕਾਰ ਨੇ ਇਸ ਸਬੰਧ ਵਿੱਚ ਸਪੱਸ਼ਟ ਉਦਾਹਰਣ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਦਵਿੰਦਰਪਾਲ ਸਿੰਘ ਭੁੱਲਰ ਦੀ ਵਿਚਾਰ ਅਧੀਨ ਮੁਆਫ਼ੀ ਦੀ ਅਪੀਲ ਹਾਲੇ ਵੀ ਸਮੀਖਿਆ ਦੀ ਉਡੀਕ ਵਿੱਚ ਹੈ। ਇਨਸਾਫ਼ ਵਿੱਚ ਦੇਰੀ ਇਨਸਾਫ਼ ਤੋਂ ਇਨਕਾਰ ਕਰਨ ਦੇ ਬਰਾਬਰ ਹੈ। ਬੰਦੀ ਸਿੰਘਾਂ ਦੀ ਰਿਹਾਈ ਉਨ੍ਹਾਂ ਦੀ ਦਰਦਨਾਕ ਲੰਬੀ ਕੈਦ ਨੂੰ ਖਤਮ ਕਰਨ ਦੀ ਭਾਵਨਾ ਵਿੱਚ ਹੋਣੀ ਚਾਹੀਦੀ ਹੈ। ਮਨੁੱਖੀ ਅਧਿਕਾਰ ਕਿਸੇ ਲਈ ਰਾਖਵੇਂ ਨਹੀਂ ਹੋ ਸਕਦੇ। ਉਹ ਸਰਵ ਵਿਆਪਕ, ਮਨੁੱਖੀ ਅਤੇ ਨਿਆਂਪੂਰਨ ਹੋਣੇ ਚਾਹੀਦੇ ਹਨ।
Advertisement
Advertisement
×

