ਸੰਸਥਾ ਸਾਈਂ ਮੀਆਂ ਮੀਰ ਵੱਲੋਂ ਪਾਕਿਸਤਾਨ ਜਥਾ ਨਾ ਭੇਜਣ ਦਾ ਫ਼ੈਸਲਾ
ਜੰਮੂ ਕਸ਼ਮੀਰ ਦੇ ਪਹਿਲਗਾਮ ’ਚ ਹੋਏ ਦਹਿਸ਼ਤੀ ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਦੇ ਸਬੰਧਾਂ ’ਚ ਚੱਲ ਰਹੀ ਤਲਖੀ ਦੇ ਮੱਦੇਨਜ਼ਰ ਸਾਈਂ ਮੀਆਂ ਮੀਰ ਇੰਟਰਨੈਸ਼ਨਲ ਫਾਊਂਡੇਸ਼ਨ ਨੇ ਇਸ ਵਾਰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤ ਦਾ ਜਥਾ ਨਾ ਭੇਜਣ ਦਾ...
Advertisement
ਜੰਮੂ ਕਸ਼ਮੀਰ ਦੇ ਪਹਿਲਗਾਮ ’ਚ ਹੋਏ ਦਹਿਸ਼ਤੀ ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਦੇ ਸਬੰਧਾਂ ’ਚ ਚੱਲ ਰਹੀ ਤਲਖੀ ਦੇ ਮੱਦੇਨਜ਼ਰ ਸਾਈਂ ਮੀਆਂ ਮੀਰ ਇੰਟਰਨੈਸ਼ਨਲ ਫਾਊਂਡੇਸ਼ਨ ਨੇ ਇਸ ਵਾਰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤ ਦਾ ਜਥਾ ਨਾ ਭੇਜਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਫਾਊਂਡੇਸ਼ਨ ਦੇ ਚੇਅਰਮੈਨ ਹਰਭਜਨ ਸਿੰਘ ਬਰਾੜ ਅਤੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕੁਝ ਲੋਕ ਉਨ੍ਹਾਂ ਦੀ ਸੰਸਥਾ ਦਾ ਨਾਂ ਵਰਤ ਕੇ ਪਾਕਿਸਤਾਨ ਦਾ ਵੀਜ਼ਾ ਲਗਵਾਉਣ ਲਈ ਸੰਗਤ ਕੋਲੋਂ ਪਾਸਪੋਰਟ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨਾਲ ਫਾਊਂਡੇਸ਼ਨ ਦਾ ਕੋਈ ਸਬੰਧ ਨਹੀਂ ਹੈ ਅਤੇ ਇਨ੍ਹਾਂ ਨੂੰ ਪਾਕਿਸਤਾਨ ਵੱਲੋਂ ਵੀ ਬਲੈਕਲਿਸਟ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਲੋਕਾਂ ਵੱਲੋਂ ਭੇਜੇ ਜਥੇ ਨਾਲ ਪਾਕਿਸਤਾਨ ਵਿੱਚ ਕੁਝ ਮਾੜਾ ਵਾਪਰਦਾ ਹੈ ਤਾਂ ਉਨ੍ਹਾਂ ਦੀ ਸੰਸਥਾ ਇਸ ਲਈ ਜ਼ਿੰਮੇਵਾਰ ਨਹੀਂ ਹੋਵੇਗੀ।
Advertisement
Advertisement
×