ਸੈਣੀ ਨੇ ਮੋਦੀ ਤੇ ਸ਼ਾਹ ਨਾਲ ਮੁਲਾਕਾਤ ਕੀਤੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਸ੍ਰੀ ਸੈਣੀ ਨੇ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਸੂਬੇ ਦੇ ਵਿਕਾਸ ਕਾਰਜਾਂ ਬਾਰੇ...
Advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਸ੍ਰੀ ਸੈਣੀ ਨੇ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਸੂਬੇ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ-ਚਰਚਾ ਕੀਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਅਤੇ ਕੌਮਾਂਤਰੀ ਗੀਤਾ ਦਿਵਸ ’ਤੇ ਹਰਿਆਣਾ ਵਿੱਚ ਆਉਣ ਲਈ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ 24 ਦਸੰਬਰ ਨੂੰ ਹਰਿਆਣਾ ਵਿੱਚ ਆਉਣ ਦਾ ਸੱਦਾ ਦਿੱਤਾ। 24 ਦਸੰਬਰ ਨੂੂੰ ਹਰਿਆਣਾ ਪੁਲੀਸ ਵਿੱਚ ਭਰਤੀ ਕੀਤੇ 5 ਹਜ਼ਾਰ ਦੇ ਕਰੀਬ ਨੌਜਵਾਨਾਂ ਦੀ ਪਾਸਿੰਗ ਆਉੂਟ ਪਰੇਡ ਹੈ, ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ।
Advertisement
Advertisement
×

