ਟਿਕਰੀ ਹੱਦ ’ਤੇ ਸਕਰੌਦੀ ਦਾ ਕਿਸਾਨ ਸ਼ਹੀਦ

ਟਿਕਰੀ ਹੱਦ ’ਤੇ ਸਕਰੌਦੀ ਦਾ ਕਿਸਾਨ ਸ਼ਹੀਦ

ਕਰਮਜੀਤ ਸਿੰਘ

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 23 ਮਈ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 6 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਮੋਰਚੇ ਵਿੱਚ ਸ਼ਾਮਲ ਪਿੰਡ ਸਕਰੌਦੀ ਦਾ ਕਿਸਾਨ ਕਰਮਜੀਤ ਸਿੰਘ ਆਪਣੀ ਜ਼ਿੰਦਗੀ ਸੰਘਰਸ਼ ਦੇ ਲੇਖੇ ਲਾ ਗਿਆ।

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫ਼ਤਹਿਗੜ੍ਹ ਭਾਦਸੋਂ ਅਤੇ ਲਾਲੀ ਗਰੇਵਾਲ ਨੇ ਦੱਸਿਆ ਕਿ ਕਰਮਜੀਤ ਸਿੰਘ ਸ਼ੁਰੂ ਤੋਂ ਹੀ ਯੂਨੀਅਨ ਦੀ ਅਗਵਾਈ ਹੇਠ ਮੋਰਚੇ ਵਿੱਚ ਸ਼ਾਮਲ ਰਿਹਾ ਹੈ। ਉਸ ਨੇ ਸਰਦੀ ਅਤੇ ਗਰਮੀ ਦੀ ਪ੍ਰਵਾਹ ਨਾ ਕਰਦਿਆਂ ਮੋਰਚੇ ’ਚ ਵਧ-ਚੜ੍ਹ ਕੇ ਯੋਗਦਾਨ ਪਾਇਆ। ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਡਟੇ ਕਿਸਾਨਾਂ ਦੇ ਟੈਂਟ ਦੋ ਦਿਨ ਪਹਿਲਾਂ ਮੀਂਹ ਅਤੇ ਝੱਖੜ ਨੇ ਉਖਾੜ ਦਿੱਤੇ ਸਨ। ਇਸੇ ਦੌਰਾਨ ਟੈਂਟ ਠੀਕ ਕਰਦੇ ਸਮੇਂ ਵਾਪਰੇ ਹਾਦਸੇ ਵਿੱਚ ਕਰਮਜੀਤ ਸਿੰਘ ਸ਼ਹੀਦ ਹੋ ਗਿਆ। ਉਸ ਦਾ ਅੱਜ ਸ਼ਾਮ ਪਿੰਡ ਸਕਰੌਦੀ ਵਿੱਚ ਸਸਕਾਰ ਕੀਤਾ ਗਿਆ।

ਇਸ ਮੌਕੇ ਵੱਡੀ ਗਿਣਤੀ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਝੰਡੇ ਦੀ ਸਲਾਮੀ ਦੇ ਕੇ ਉਸ ਨੂੰ ਸ਼ਰਧਾਂਜਲੀ ਭੇਟ ਕੀਤੀ। ਕਿਸਾਨ ਆਗੂਆਂ ਨੇ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇਣ ਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਹੈ।

ਦਿੱਲੀ ਧਰਨੇ ਤੋਂ ਪਰਤ ਰਹੇ ਕਿਸਾਨ ਦੀ ਸੜਕ ਹਾਦਸੇ ’ਚ ਮੌਤ

ਦਿਲਬਾਗ਼ ਸਿੰਘ ਨੀਟਾ

ਫ਼ਤਹਿਗੜ੍ਹ ਸਾਹਿਬ (ਅਜੇ ਮਲਹੋਤਰਾ): ਦਿੱਲੀ ਦੇ ਸਿੰਘੂ ਮੋਰਚੇ ਵਿੱਚ ਸ਼ਮੂਲੀਅਤ ਕਰ ਕੇ ਪਰਤ ਰਹੇ ਪਿੰਡ ਚਨਾਰਥਲ ਕਲਾਂ ਦੇ ਕਿਸਾਨ ਦੀ ਦੇਰ ਰਾਤ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਿਲਬਾਗ਼ ਸਿੰਘ ਉਰਫ ਨੀਟਾ (48) ਵਜੋਂ ਹੋਈ ਹੈ। ਥਾਣਾ ਮੂਲੇਪੁਰ ਦੇ ਸਹਾਇਕ ਥਾਣੇਦਾਰ ਪਿਆਰਾ ਸਿੰਘ ਨੇ ਦੱਸਿਆ ਕਿ ਦਿਲਬਾਗ਼ ਸਿੰਘ ਦੇ ਪਿਤਾ ਪ੍ਰੀਤਮ ਸਿੰਘ ਅਨੁਸਾਰ ਦਿਲਬਾਗ਼ ਸਿੰਘ ਸਰਹਿੰਦ ਵਿੱਚ ਆਪਣੀ ਕਾਰ ਖੜ੍ਹੀ ਕਰ ਕੇ ਬੱਸ ਰਾਹੀਂ ਦਿੱਲੀ ਦੀ ਸਿੰਘੂ ਹੱਦ ’ਤੇ ਚੱਲ ਰਹੇ ਕਿਸਾਨ ਧਰਨੇ ’ਚ ਸ਼ਮੂਲੀਅਤ ਕਰਨ ਲਈ ਗਿਆ ਸੀ, ਜਿੱਥੋਂ ਵਾਪਸ ਆ ਕੇ ਉਹ ਸਰਹਿੰਦ ਤੋਂ ਆਪਣੀ ਕਾਰ ’ਚ ਸਵਾਰ ਹੋ ਕੇ ਪਿੰਡ ਵੱਲ ਆ ਰਿਹਾ ਸੀ ਕਿ ਰਾਤ 2 ਕੁ ਵਜੇ ਦੇ ਕਰੀਬ ਪਿੰਡ ਚਨਾਰਥਲ ਖੁਰਦ ਨੇੜੇ ਉਸ ਦੀ ਕਾਰ ਸੜਕ ਕਿਨਾਰੇ ਖੜ੍ਹੇ ਦਰੱਖ਼ਤ ਨਾਲ ਜਾ ਟਕਰਾਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੂਲੇਪੁਰ ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All