ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤਨਖ਼ਾਹੀਆਂ ਨੇ ਹਰਿਮੰਦਰ ਸਾਹਿਬ ’ਚ ਸੇਵਾ ਸ਼ੁਰੂ ਕੀਤੀ

ਵਲਟੋਹਾ ਤੇ ਹਰਿੰਦਰ ਸਿੰਘ ਨੇ ਹਰਿਮੰਦਰ ਸਾਹਿਬ ’ਚ ਕੀਤੀ ਜੋਡ਼ੇ ਝਾਡ਼ਨ ਤੇ ਜੂਠੇ ਭਾਂਡੇ ਮਾਂਜਣ ਦੀ ਸੇਵਾ ਕੀਤੀ
ਸ੍ਰੀ ਹਰਿਮੰਦਰ ਸਾਹਿਬ ਵਿੱਚ ਸੰਗਤਾਂ ਦੇ ਜੋੜੇ ਝਾੜਨ ਦੀ ਸੇਵਾ ਕਰਦੇ ਹੋਏ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ।
Advertisement

ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਲਾਈ ਤਨਖਾਹ ਨੂੰ ਪੂਰਾ ਕਰਨ ਲਈ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਸਿੱਖ ਪ੍ਰਚਾਰਕ ਹਰਿੰਦਰ ਸਿੰਘ ਨੇ ਅੱਜ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੇ ਜੋੜੇ ਝਾੜਨ ਅਤੇ ਲੰਗਰ ਘਰ ਵਿੱਚ ਜੂਠੇ ਭਾਂਡੇ ਸਾਫ ਕਰਨ ਦੀ ਸੇਵਾ ਸ਼ੁਰੂ ਕੀਤੀ ਹੈ।

ਅਕਾਲੀ ਆਗੂ ਵਲਟੋਹਾ ਨੇ ਗੁਰੂ ਘਰ ਵਿਖੇ ਇੱਕ ਘੰਟਾ ਸੰਗਤਾਂ ਦੇ ਜੋੜੇ ਝਾੜਨ ਅਤੇ ਇੱਕ ਘੰਟਾ ਲੰਗਰ ਘਰ ਵਿੱਚ ਜੂਠੇ ਭਾਂਡੇ ਸਾਫ ਕਰਨ ਦੀ ਸੇਵਾ ਕੀਤੀ। ਇਸ ਸਬੰਧ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਉਨ੍ਹਾਂ ਕੋਲੋਂ ਗਲਤੀ ਹੋਈ ਸੀ, ਜਿਸ ਦੀ ਉਨ੍ਹਾਂ ਖਿਮਾ ਯਾਚਨਾ ਕੀਤੀ ਹੈ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਇਸ ਸਬੰਧ ਵਿੱਚ ਉਨ੍ਹਾਂ ਨੂੰ ਮਾਨਸਿਕ ਸ਼ੁੱਧੀ ਵਾਸਤੇ ਤਨਖਾਹ ਲਾਈ ਗਈ ਹੈ। ਉਹ ਨਿਮਰਤਾ ਸਹਿਤ ਸੇਵਾ ਨੂੰ ਪੂਰਾ ਕਰਨਗੇ। ਗੁਰੂ ਸਾਹਿਬ ਨੇ ਸਿੱਖੀ ਸਿਧਾਂਤ ਤਹਿਤ ਕਿਸੇ ਵੀ ਤਰ੍ਹਾਂ ਦੀ ਅਵੱਗਿਆ ਹੋਣ ’ਤੇ ਮਾਨਸਿਕ ਸ਼ੁੱਧੀ ਵਾਸਤੇ ਸੰਗਤ ਦੀ ਸੇਵਾ ਕਰਨ ਅਤੇ ਨਾਮ ਸਿਮਰਨ ਕਰਨ ਦਾ ਰਾਹ ਦੱਸਿਆ ਹੈ।

Advertisement

ਸਿੱਖ ਪ੍ਰਚਾਰਕ ਹਰਿੰਦਰ ਸਿੰਘ ਨੇ ਵੀ ਪੰਜ ਸਿੰਘ ਸਾਹਿਬਾਨ ਵੱਲੋਂ ਲਾਈ ਤਨਖਾਹ ਤਹਿਤ ਅੱਜ ਹਰਿਮੰਦਰ ਸਾਹਿਬ ਵਿੱਚ ਸੰਗਤਾਂ ਦੇ ਜੋੜੇ ਝਾੜਨ ਅਤੇ ਭਾਂਡੇ ਸਾਫ ਕਰਨ ਦੀ ਸੇਵਾ ਕੀਤੀ ਹੈ। ਨਿਰਵੈਰ ਖ਼ਾਲਸਾ ਜਥਾ ਯੂਕੇ ਨਾਲ ਸਬੰਧਤ ਭਾਈ ਹਰਿੰਦਰ ਸਿੰਘ ਨੇ ਗੁਰਮਤਿ ਪ੍ਰਤੀ ਕੀਤੀਆਂ ਆਪਣੀਆਂ ਗਲਤ ਬਿਆਨੀਆਂ ਲਈ ਖਿਮਾ ਯਾਚਨਾ ਕੀਤੀ ਸੀ। ਉਨ੍ਹਾਂ ਨੇ ਸਵੀਕਾਰਿਆ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਕੁਝ ਬਿਆਨ ਸਿੱਖ ਰਹਿਤ ਮਰਯਾਦਾ ਨਾਲ ਮੇਲ ਨਹੀਂ ਖਾਂਦੇ ਸਨ।

Advertisement
Show comments