ਸੰਧੂ ਨੇ ਭਲਾਈ ਸਕੀਮਾਂ ਦਾ ਮਾਮਲਾ ਚੁੱਕਿਆ
ਕੇਂਦਰ ਸਰਕਾਰ ਵੱਲੋ ਦੇਸ਼ ਦੇ ਨਾਗਰਿਕਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ 56 ਮੰਤਰਾਲਿਆਂ ਵੱਲੋਂ 318 ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਥੇ ਨਜ਼ਦੀਕੀ ਪਿੰਡ ਘੜੂੰਆਂ ਵਿਖੇ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਾਜ ਸਭਾ ਦੇ ਮੈਂਬਰ ਸਤਨਾਮ ਸਿੰਘ ਸੰਧੂ...
ਕੇਂਦਰ ਸਰਕਾਰ ਵੱਲੋ ਦੇਸ਼ ਦੇ ਨਾਗਰਿਕਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ 56 ਮੰਤਰਾਲਿਆਂ ਵੱਲੋਂ 318 ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਥੇ ਨਜ਼ਦੀਕੀ ਪਿੰਡ ਘੜੂੰਆਂ ਵਿਖੇ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਾਜ ਸਭਾ ਦੇ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੂਬੇ ਦੇ ਵਿਕਾਸ ਅਤੇ ਭਲਾਈ ਕਾਰਜਾਂ ਦੀ ਸਥਿਤੀ ਨੂੰ ਜਾਣਨ ਲਈ ਪੰਜਾਬ ਦੇ ਲੋਕਾਂ ਨੂੰ ਮਿਲੇ ਸਿੱਧੇ ਲਾਭ ਬਾਰੇ ਵਿਸ਼ੇਸ਼ ਸਵਾਲ ਪੁੱਛਿਆ ਸੀ। ਇਸ ਦੇ ਜਵਾਬ ਵਿੱਚ ਵਿੱਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ ਪੰਜ ਸਾਲਾਂ ਵਿੱਚ ਪੰਜਾਬ ਦੇ ਨਾਗਰਿਕਾਂ ਨੂੰ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦੇ ਤਹਿਤ ਕੁੱਲ 36,249.45 ਕਰੋੜ ਰੁਪਏ ਦੀ ਅਸਲ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿਚ ਪਾਈ ਗਈ।
ਅੰਕੜਿਆਂ ਮੁਤਾਬਕ, ਪੰਜਾਬ ਵਿੱਚ ਡੀ ਬੀ ਟੀ ਰਾਹੀਂ ਹੋਣ ਵਾਲੇ ਭੁਗਤਾਨ ਵਿੱਚ ਸਾਲ-ਦਰ-ਸਾਲ ਵੱਡਾ ਵਾਧਾ ਦੇਖਣ ਨੂੰ ਮਿਲਿਆ ਹੈ, ਜਿੱਥੇ ਸਾਲ 2021-22 ਵਿੱਚ ਪੰਜਾਬ ਦੇ ਲੋਕਾਂ ਨੂੰ 3,344.19 ਕਰੋੜ ਰੁਪਏ ਮਿਲੇ ਸਨ, ਉੱਥੇ ਹੀ ਸਾਲ 2024-2025 ਤੱਕ ਪਹੁੰਚਦੇ ਇਹ ਅੰਕੜਾ ਰਿਕਾਰਡ 9,824.61 ਕਰੋੜ ਤੱਕ ਪਹੁੰਚ ਗਿਆ।

