ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਜੁਲਾਈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੁਧਿਆਣਾ ਜ਼ਿਲ੍ਹੇ ’ਚ ਸਤਲੁੱਜ ਕੰਢੇ ਪੈਂਦੇ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਚਿੱਠੀ ਲਿਖੀ ਹੈ। ਉਨ੍ਹਾਂ ਪੰਜਾਬ ਵਿੱਚ ਜੰਗਲਾਤ ਦੇ ਇਲਾਕੇ ਨੂੰ 3.67 ਫੀਸਦੀ ਤੋਂ ਵਧਾ ਕੇ ਭਾਰਤ ਦੇ ਬਾਕੀ ਸੂਬਿਆਂ ਦੇ ਬਰਾਬਰ 33 ਫੀਸਦੀ ਕਰਨ ਬਾਰੇ ਵੀ ਸਾਰਥਕ ਕਦਮ ਚੁੱਕਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਵਿਧਾਨਕਾਰ ਵਾਤਾਵਰਨ ਦੀ ਸਾਂਭ ਸੰਭਾਲ ਸਬੰਧੀ ਮੁੱਦੇ ਪਿਛਲੀ ਵਿਧਾਨ ਸਭਾ ਵਿੱਚ ਉਠਾਉਂਦੇ ਰਹੇ ਸਨ, ਪਰ ਇਨ੍ਹਾਂ ਮੁੱਦਿਆਂ ’ਤੇ ਪਿਛਲੀ ਸਰਕਾਰ ਨੇ ਕੋਈ ਸਕਾਰਾਤਮਕ ਕਦਮ ਨਹੀਂ ਚੁੱਕਿਆ। ਤਾਜ਼ਾ ਸੈਸ਼ਨ ਵਿੱਚ ਵੀ ਮੱਤੇਵਾੜਾ ਦੇ ਜੰਗਲ ਦਾ ਮੁੱਦਾ ਉੱਠਿਆ ਹੈ ਅਤੇ ਮੁੱਖ ਮੰਤਰੀ ਵੱਲੋਂ ਭਰੋਸਾ ਦਿਵਾਇਆ ਗਿਆ ਸੀ।