ਪੱਤਰ ਪ੍ਰੇਰਕ
ਰੂਪਨਗਰ, 26 ਦਸੰਬਰ
ਇੱਥੇ ਸਿਵਲ ਹਸਪਤਾਲ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਵਿੱਚ ਵਿਧਾਨ ਸਭਾ ਹਲਕਾ ਰੂਪਨਗਰ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਸ਼ਾਮਲ ਹੋਏ। ਉਨ੍ਹਾਂ ਧਰਨਾ ਦੇ ਰਹੀਆਂ ਨਰਸਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਸਟਾਫ ਨਰਸਾਂ ਤੇ ਹੋਰ ਪੈਰਾਮੈਡੀਕਲ ਸਟਾਫ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਇਸ ਤੋਂ ਪਹਿਲਾਂ ਨਰਸਾਂ ਨੇ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸਿਰਫ਼ ਪੇਅ-ਪੈਰਿਟੀ, ਨਰਸਿੰਗ ਭੱਤੇ ਬਹਾਲ ਕਰਨ ਅਤੇ ਨਰਸਿੰਗ ਅਹੁਦਾ ਬਦਲਣ ਦੀ ਮੰਗ ਹੈ।