ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਵਾ ਦੋ ਲੱਖ ਪਰਿਵਾਰਾਂ ਨੂੰ ਕਵਰ ਕਰਕੇ ਜ਼ਿਲ੍ਹਾ ਸੰਗਰੂਰ ਸੂਬੇ ’ਚੋਂ ਮੋਹਰੀ

ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਰੀਬ 2,26,924 ਪਰਿਵਾਰਾਂ ਨੂੰ ਕੀਤਾ ਕਵਰ
Advertisement

ਗੁਰਦੀਪ ਸਿੰਘ ਲਾਲੀ

ਸੰਗਰੂਰ, 19 ਜੂਨ

Advertisement

ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਸੰਗਰੂਰ ਦੇ ਕਰੀਬ 2,26,924 ਪਰਿਵਾਰਾਂ ਨੂੰ ਕਵਰ ਕੀਤਾ ਗਿਆ ਹੈ ਅਤੇ 5,24, 054 ਈ-ਕਾਰਡ ਜਨਰੇਟ ਕੀਤੇ ਗਏ ਹਨ। ਇਸ ਕਾਰਨ ਜ਼ਿਲ੍ਹਾ ਸੰਗਰੂਰ ਸੂਬੇ ਵਿੱਚੋਂ ਅੱਵਲ ਹੈ। ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਸਿਹਤ ਦਾ ਖਿਆਲ ਰੱਖਣ ਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮਈ ਤੱਕ 148 ਸਕੂਲਾਂ ਦਾ ਦੌਰਾ ਕਰ ਕੇ 22,014 ਅਤੇ 487 ਆਂਗਣਵਾੜੀ ਸੈਂਟਰਾਂ ਦਾ ਦੌਰਾ ਕਰ ਕੇ 12,444 ਬੱਚਿਆਂ ਦੀ ਜਾਂਚ ਕੀਤੀ ਗਈ ਅਤੇ 666 ਬੱਚਿਆਂ ਨੂੰ ਐਨਕਾਂ ਵੀ ਦਿੱਤੀਆਂ ਗਈਆਂ। ਉਨ੍ਹਾਂ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਸਾਰੀਆਂ ਤਿਆਰੀਆਂ ਮੁਕੰਮਲ ਰੱਖੀਆਂ ਜਾਣ ਅਤੇ ਬਚਾਅ ਲਈ ਜਿਹੜੇ ਵੀ ਕਦਮ ਜ਼ਰੂਰੀ ਹਨ, ਉਹ ਚੁੱਕੇ ਜਾਣ। ਉਨ੍ਹਾਂ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ ਵਿੱਚ ਡੇਂਗੂ ਦਾ ਕੋਈ ਮਰੀਜ਼ ਜਾਂ ਕੇਸ ਨਹੀਂ ਹੈ। ਉਨ੍ਹਾਂ ਇਸ ਸਬੰਧੀ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਜਾਣਕਾਰੀ ਸਾਂਝੀ ਕੀਤੀ ਕਿ ਤੰਬਾਕੂ ਕੰਟਰੋਲ ਐਕਟ ਤਹਿਤ ਜਨਵਰੀ ਤੋਂ ਲੈ ਕੇ ਮਈ ਤੱਕ 67 ਚਲਾਨ ਕੱਟ ਕੇ 1710 ਰੁਪਏ ਜੁਰਮਾਨਾ ਕੀਤਾ ਗਿਆ ਹੈ। ਇਸ ਮੌਕੇ ਸਿਵਲ ਸਰਜਨ ਡਾ. ਸੰਜੈ ਕਾਮਰਾ, ਵਧੀਕ ਸਿਵਲ ਸਰਜਨ ਡਾ. ਸੰਜੈ ਮਾਥੁਰ, ਡੀਆਈਓ ਡਾ. ਅੰਜੂ ਸਿੰਗਲਾ ਸਣੇ ਸਿਹਤ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement