ਨਿਜੀ ਪੱਤਰ ਪ੍ਰੇਰਕ
ਸੰਗਰੂਰ, 19 ਜੁਲਾਈ
ਸੰਗਰੂਰ ਜ਼ਿਲ੍ਹਾ ਪੁਲੀਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਐਨਡੀਪੀਐਸ ਐਕਟ ਤਹਿਤ ਦਰਜ ਮੁਕੱਦਮਿਆਂ ਵਿਚ 18 ਸਾਲ ਤੋਂ ਭਗੌੜੇ ਦੋ ਮੁਲਜ਼ਮਾਂ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਐੱਸਐੱਸਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲੀਸ ਟੀਮਾਂ ’ਚੋਂ ਸਬ ਡਿਵੀਜ਼ਨ ਭਵਾਨੀਗੜ੍ਹ ਦੀ ਟੀਮ ਦੇ ਇੰਚਾਰਜ ਥਾਣੇਦਾਰ ਜਸਵਿੰਦਰ ਸਿੰਘ ਨੇ ਸਮੇਤ ਪੁਲੀਸ ਪਾਰਟੀ ਦੇ 20 ਜੁਲਾਈ 2003 ਨੂੰ ਐਨਡੀਪੀਐਸ ਐਕਟ ਤਹਿਤ ਥਾਣਾ ਭਵਾਨੀਗੜ੍ਹ ਦੇ ਭਗੌੜੇ ਮੁਲਜ਼ਮ ਰਾਜਿੰਦਰ ਕੁਮਾਰ ਵਾਸੀ ਰਾਜਸਥਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤਰ੍ਹਾਂ 20 ਜੁਲਾਈ 2003 ਨੂੰ ਹੀ ਐਨਡੀਪੀਐਸ ਐਕਟ ਥਾਣਾ ਭਵਾਨੀਗੜ੍ਹ ਦੇ ਭਗੌੜੇ ਮੁਲਜ਼ਮ ਨਰੇਸ਼ ਕੁਮਾਰ ਉਰਫ਼ ਟਿੱਲਾ ਵਾਸੀ ਹਮੀਰਬਾਸ ਜ਼ਿਲ੍ਹਾ ਚੁਰੂ ਰਾਜਸਥਾਨ ਨੂੰ ਗ੍ਰਿਫ਼ਤਾਰ ਕੀਤਾ ਹੈ।