DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sangrur SHO Suspended: ਸੀਬੀਆਈ ਟੀਮ ਦਾ ਸਵਾਗਤ ਕਰਨਾ ਪੁਲੀਸ ਨੂੰ ਪਿਆ ਭਾਰੀ; ਐੱਸਐੱਚਓ ਮੁਅੱਤਲ

ਘਰਾਚੋਂ ਪਿੰਡ ’ਚ ਸੀਬੀਆਈ ਟੀਮ ਦਾ ਫੁੱਲਾਂ ਨਾਲ ਸਵਾਗਤ ਕਰਨ ਅਤੇ ਲੱਡੂ ਵੰਡਣ ਤੋਂ ਬਾਅਦ ਪੁਲੀਸ ਦੀ ਕਾਰਵਾਈ

  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ਪੰਜਾਬ ਦੇ ਸੀਐੱਮ ਦੇ ਓਐੱਸਡੀ ’ਤੇ ਛਾਪੇ ਦੌਰਾਨ ਸੀਬੀਆਈ ਟੀਮ ਦਾ ਫੁੱਲਾਂ ਅਤੇ ਢੋਲ ਨਾਲ ਸਵਾਗਤ; ਵੀਡੀਓ ’ਚੋਂ ਲਈ ਗਈ ਤਸਵੀਰ
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਕਾਰਜ ਅਧਿਕਾਰੀ (OSD) ਰਾਜਬੀਰ ਸਿੰਘ ਘੁੰਮਣ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਘਰਾਚੋਂ ਸਥਿਤ ਘਰ ’ਤੇ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਮਾਰੇ ਛਾਪੇ ਤੋਂ ਬਾਅਦ ਹਲਚਲ ਤੇਜ਼ ਹੋ ਗਈ ਹੈ। ਸੀਬੀਆਈ ਟੀਮ ਦੇ ਪੁੱਜਣ ’ਤੇ ਪਿੰਡ ਵਾਸੀਆਂ ਵੱਲੋਂ ਫੁੱਲਾਂ ਨਾਲ ਸਵਾਗਤ ਕਰਨ ਅਤੇ ਮਠਿਆਈ ਵੰਡਣ ਦੀ ਘਟਨਾ ਤੋਂ ਕੁਝ ਘੰਟਿਆਂ ਬਾਅਦ ਹੀ ਸੰਗਰੂਰ ਪੁਲੀਸ ਨੇ ਇੱਕ ਐੱਸਐੱਚਓ (SHO) ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਕੁੱਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ।

ਇਹ ਘਟਨਾਕ੍ਰਮ ਉਸ ਦਿਨ ਵਾਪਰਿਆ ਹੈ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸੰਗਰੂਰ ਦੇ ਦੌਰੇ ’ਤੇ ਸਨ। ਇਸ ਘਟਨਾ ਨੂੰ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਵਿਰੋਧੀ ਧਿਰਾਂ ਨਾਲ ਜੁੜੇ ਕੁਝ ਸਿਆਸੀ ਵਰਕਰਾਂ ਨੇ ਸੀਬੀਆਈ ਛਾਪੇ ਦਾ ਸਵਾਗਤ ਕੀਤਾ ਸੀ।

Advertisement

ਸੰਗਰੂਰ ਪੁਲੀਸ ਨੇ ਮੰਗਲਵਾਰ ਸ਼ਾਮ ਨੂੰ ਛਾਪੇਮਾਰੀ ਦੌਰਾਨ ਸੀਬੀਆਈ ਦੀ ਗੱਡੀ ’ਤੇ ਫੁੱਲਾਂ ਦੀ ਵਰਖਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ।

Advertisement

'ਟ੍ਰਿਬਿਊਨ' ਨਾਲ ਗੱਲਬਾਤ ਕਰਦਿਆਂ ਇੱਕ ਸੀਨੀਅਰ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਡਿਊਟੀ ਵਿੱਚ ਅਣਗਹਿਲੀ ਵਰਤਣ ਦੇ ਦੋਸ਼ ਹੇਠ ਐੱਸਐੱਚਓ ਯਸ਼ਪਾਲ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਅਧਿਕਾਰੀ ਨੇ ਦੱਸਿਆ, "ਅੱਜ ਮੁੱਖ ਮੰਤਰੀ ਦੇ ਸੰਗਰੂਰ ਦੌਰੇ ਦੇ ਮੱਦੇਨਜ਼ਰ ਅਸੀਂ ਘਰਾਚੋਂ ਤੋਂ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ।"

ਜ਼ਿਕਰਯੋਗ ਹੈ ਕਿ ਘੁੰਮਣ ਦੀ ਘਰਾਚੋਂ ਸਥਿਤ ਰਿਹਾਇਸ਼ ’ਤੇ ਸੀਬੀਆਈ ਦੀ ਤਲਾਸ਼ੀ ਅਭਿਆਨ ਮੰਗਲਵਾਰ ਸ਼ਾਮ ਨੂੰ ਸ਼ੁਰੂ ਹੋਇਆ ਸੀ। ਏਜੰਸੀ ਨੇ ਚੰਡੀਗੜ੍ਹ ਦੇ ਸੈਕਟਰ 2 ਸਥਿਤ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਵਜੋਂ ਵਰਤੀ ਜਾਂਦੀ ਇੱਕ ਕੋਠੀ (ਜਿੱਥੇ ਘੁੰਮਣ ਰਹਿ ਰਹੇ ਸਨ) ਤੋਂ ਇਲਾਵਾ ਮੁਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ ਅਤੇ ਜਲੰਧਰ ਵਿੱਚ ਇਸ ਤਫ਼ਤੀਸ਼ ਨਾਲ ਜੁੜੇ ਹੋਰ ਵਿਅਕਤੀਆਂ ਦੇ ਟਿਕਾਣਿਆਂ ਦੀ ਵੀ ਤਲਾਸ਼ੀ ਲਈ ਹੈ।

Advertisement
×