DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sanitation Workers Strike: ਪੱਕੇ ਕਰਨ ਦੀ ਮੰਗ ਨੂੰ ਲੈ ਕੇ ਬਠਿੰਡਾ ’ਚ ਸਫ਼ਾਈ ਕਾਮਿਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਆਊਟਸੋਰਸ ਕਾਮਿਆਂ ਨੂੰ ਨਿਗਮ ਅਧੀਨ ਲਿਆਉਣ ਦੀ ਮੰਗ; ਆਗੂਆਂ ਨੇ ਨਿਗਮ ਹਾਊਸ ’ਚ ਮਤਾ ਪਾਸ ਕਰਨ ਦੀ ਕੀਤੀ ਮੰਗ

  • fb
  • twitter
  • whatsapp
  • whatsapp
featured-img featured-img
ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਬੈਠੇ ਸਫਾਈ ਅਤੇ ਸੀਵਰ ਕਰਮਚਾਰੀ, ਫੋੇਟੋ: ਅਰਚਿਤ।
Advertisement

ਨਗਰ ਨਿਗਮ ਬਠਿੰਡਾ ਦੇ ਸਫ਼ਾਈ ਅਤੇ ਸੀਵਰੇਜ ਕਾਮਿਆਂ ਨੇ ਸੇਵਾਵਾਂ ਪੱਕੀਆਂ ਕਰਨ ਅਤੇ ਆਊਟਸੋਰਸ (outsourced) ’ਤੇ ਰੱਖੇ ਮੁਲਾਜ਼ਮਾਂ ਨੂੰ ਸਿੱਧੇ ਤੌਰ ’ਤੇ ਨਿਗਮ ਅਧੀਨ ਲਿਆਉਣ ਦੀ ਮੰਗ ਨੂੰ ਲੈ ਕੇ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਰੋਸ ਮੁਜ਼ਾਹਰਾ ਕਰ ਰਹੇ ਕਾਮਿਆਂ ਨੇ ਆਖਿਆ ਕਿ ਹਾਲ ਹੀ ਵਿੱਚ ਨਿਗਮ ਅਧਿਕਾਰੀਆਂ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਕੋਈ ਠੋਸ ਨਿਰਣਾ ਨਹੀਂ ਲਿਆ ਗਿਆ, ਜਿਸ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ।

ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦੀ ਮੰਗ ਹੈ ਕਿ ਨਗਰ ਨਿਗਮ ਦੀ ਆਗਾਮੀ ਹਾਊਸ ਮੀਟਿੰਗ ਵਿੱਚ ਇਸ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਇੱਕ ਸਰਕਾਰੀ ਮਤਾ ਪਾਸ ਕੀਤਾ ਜਾਵੇ। ਨਗਰ ਨਿਗਮ ਬਠਿੰਡਾ ਦੀ ਸਫ਼ਾਈ ਕਰਮਚਾਰੀ ਯੂਨੀਅਨ ਦੇ ਨਿਗਰਾਨ ਅਸ਼ੋਕ ਕੁਮਾਰ ਬਿੱਟੂ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਦਿੱਤੇ ਗਏ ਅਧਿਕਾਰੀਆਂ ਦੇ ਭਰੋਸੇ ਸਿਰਫ਼ ਹਵਾਈ ਸਾਬਤ ਹੋਏ ਹਨ, ਜਿਸ ਨਾਲ ਕਾਮਿਆਂ ਨੂੰ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ ਇਸ ਮਸਲੇ ਨਾਲ ਲਗਭਗ 597 ਮੁਲਾਜ਼ਮਾਂ ਦਾ ਭਵਿੱਖ ਜੁੜਿਆ ਹੋਇਆ ਹੈ।

Advertisement

ਬਿੱਟੂ ਨੇ ਆਖਿਆ, “ਸਾਡੀ ਸਿਰਫ਼ ਇਹੋ ਮੰਗ ਹੈ ਕਿ ਨਿਗਮ ਹਾਊਸ ਦੀ ਮੀਟਿੰਗ ਵਿੱਚ ਮਤਾ ਪਾਸ ਕੀਤਾ ਜਾਵੇ।” ਉਨ੍ਹਾਂ ਨਾਲ ਹੀ ਜੋੜਿਆ ਕਿ ਪ੍ਰਦਰਸ਼ਨ ਕਰ ਰਹੇ ਜ਼ਿਆਦਾਤਰ ਕਾਮੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸਾਰੀਆਂ ਜ਼ਰੂਰੀ ਸ਼ਰਤਾਂ ਅਤੇ ਤਿੰਨ ਸਾਲ ਦੀ ਲਗਾਤਾਰ ਸੇਵਾ ਦੀ ਸ਼ਰਤ ਨੂੰ ਵੀ ਪੂਰਾ ਕਰਦੇ ਹਨ।

Advertisement

ਸੀਵਰ ਵਰਕਰਜ਼ ਯੂਨੀਅਨ ਬਠਿੰਡਾ ਦੇ ਪ੍ਰਧਾਨ ਰਵੀ ਕੁਮਾਰ ਨੇ ਦੱਸਿਆ ਕਿ 27 ਜੁਲਾਈ ਦੇ ਫ਼ੈਸਲੇ ਤੋਂ ਬਾਅਦ ਇਸ ਮਾਮਲੇ ਦੀ ਸਮੀਖਿਆ ਲਈ ਇੱਕ ਪੰਜ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਸੀ। ਪਰ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਕੋਈ ਸਾਰਥਕ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਕਾਮਿਆਂ ਨੂੰ ਉਮੀਦ ਸੀ ਕਿ ਕਮੇਟੀ ਆਪਣੀ ਰਿਪੋਰਟ ਸੌਂਪੇਗੀ ਅਤੇ ਨਿਗਮ ਉਸ ’ਤੇ ਕਾਰਵਾਈ ਕਰੇਗਾ, ਪਰ ਮੁਲਾਜ਼ਮਾਂ ਨੂੰ ਅਜੇ ਵੀ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।

ਯੂਨੀਅਨ ਆਗੂ ਰਵੀ ਕੁਮਾਰ ਨੇ ਚਿਤਾਵਨੀ ਦਿੰਦਿਆਂ ਕਿਹਾ, “ਜਦੋਂ ਤੱਕ ਸਾਡੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਸਾਡਾ ਸੰਘਰਸ਼ ਇੰਜ ਹੀ ਜਾਰੀ ਰਹੇਗਾ।” ਕਾਮਿਆਂ ਦੇ ਹੜਤਾਲ ’ਤੇ ਚਲੇ ਜਾਣ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦੇ ਅਸਾਰ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਵਿੱਚ ਹੋਈ ਅਜਿਹੀ ਹੀ ਹੜਤਾਲ ਦੌਰਾਨ ਵੀ ਪੂਰੇ ਬਠਿੰਡਾ ਸ਼ਹਿਰ ਵਿੱਚ ਸਫ਼ਾਈ ਸੇਵਾਵਾਂ ਬੁਰੇ ਦੌਰ ਵਿੱਚੋਂ ਲੰਘੀਆਂ ਸਨ।

Advertisement
×