ਸੰਜੈ ਪੋਪਲੀ ਦੇ ਪੁੱਤ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਪਰਿਵਾਰਕ ਮੈਂਬਰਾਂ ਨੇ ਵਿਜੀਲੈਂਸ ਿਬਊਰੋ ਦੀ ਟੀਮ ’ਤੇ ਲਾਏ ਗੋਲੀ ਮਾਰਨ ਦੇ ਦੋਸ਼

ਸੰਜੈ ਪੋਪਲੀ ਦੇ ਪੁੱਤ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਗ੍ਰਿਫਤਾਰ ਆਈਏਐੱਸ ਅਧਿਕਾਰੀ ਸੰਜੈ ਪੋਪਲੀ ਦੀ ਪਤਨੀ ਆਪਣੇ ਪੁੱਤਰ ਕਾਰਤਿਕ (ਇਨਸੈਟ) ਦੀ ਮੌਤ ’ਤੇ ਵਿਰਲਾਪ ਕਰਦੀ ਹੋਈ । -ਫੋਟੋ: ਪ੍ਰਦੀਪ ਤਿਵਾੜੀ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 25 ਜੂਨ

ਪੰਜਾਬ ਵਿਜੀਲੈਂਸ ਬਿਊਰੋਂ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਆਈਏਐੱਸ ਅਧਿਕਾਰੀ ਸੰਜੈ ਪੋਪਲੀ ਦੇ ਪੁੱਤ ਕਾਰਤਿਕ ਪੋਪਲੀ (27) ਨੇ ਚੰਡੀਗੜ੍ਹ ਦੇ ਸੈਕਟਰ-11 ਸਥਿਤ ਸਰਕਾਰੀ ਰਿਹਾਇਸ਼ ’ਚ ਖੁਦ ਨੂੰ ਗੋਲੀ ਮਾਰ ਕੇ ਕਥਿਤ ਖੁਦਕੁਸ਼ੀ ਕਰ ਲਈ ਹੈ। ਦੂਜੇ ਪਾਸੇ ਪੀੜਤ ਪਰਿਵਾਰ ਨੇ ਵਿਜੀਲੈਂਸ ’ਤੇ ਕਾਰਤਿਕ ਨੂੰ ਗੋਲੀ ਮਾਰਨ ਦੇ ਦੋਸ਼ ਲਗਾਏ ਹਨ।

ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਅੱਜ ਸੰਜੈ ਪੋਪਲੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਛਾਪਾ ਮਾਰਨ ਪਹੁੰਚੀ ਹੋਈ ਸੀ। ਇਸੇ ਦੌਰਾਨ ਕਾਰਤਿਕ ਨੇ ਘਰ ਦੀ ਪਹਿਲੀ ਮੰਜ਼ਿਲ ’ਤੇ ਆਪਣੇ ਪਿਤਾ ਦੀ ਲਾਇਸੈਂਸੀ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਲਈ। ਕਾਰਤਿਕ ਦੇ ਸਿਰ ਵਿੱਚ ਗੋਲੀ ਲੱਗੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਦੇ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਮੌਕੇ ’ਤੇ ਪਹੁੰਚੇ। ਸ੍ਰੀ ਚਾਹਲ ਨੇ ਦੱਸਿਆ ਕਿ ਕਾਰਤਿਕ ਦੀ ਲਾਸ਼ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ ਗਈ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਸੰਜੈ ਪੋਪਲੀ ਦੀ ਪਤਨੀ ਨੇ ਵਿਜੀਲੈਂਸ ਦੀ ਟੀਮ ’ਤੇ ਗੋਲੀ ਮਾਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵੱਲੋਂ ਉਸ ਦੇ ਪਤੀ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵੱਲੋਂ ਉਸ ਦੇ ਪੁੱਤ ਤੋਂ ਕਈ-ਕਈ ਘੰਟੇ ਪੁੱਛ-ਪੜਤਾਲ ਕਰਕੇ ਕਥਿਤ ਤੌਰ ’ਤੇ ਝੂਠੇ ਬਿਆਨ ਦੇਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਿਜੀਲੈਂਸ ਦੀ ਟੀਮ ਜਾਣ-ਬੁੱਝ ਕੇ ਉਨ੍ਹਾਂ ਦੇ ਪਰਿਵਾਰ ਨੂੰ ਪ੍ਰੇਸ਼ਾਨ ਕਰ ਰਹੀ ਹੈ। ਦੱਸਣਯੋਗ ਹੈ ਕਿ ਕਾਰਤਿਕ ਕਾਨੂੰਨ ਦੀ ਪੜ੍ਹਾਈ ਕਰ ਰਿਹਾ ਸੀ। ਇਸ ਦੇ ਨਾਲ ਹੀ ਆਈਏਐੱਸ ਦੀ ਪ੍ਰੀਖਿਆ ਲਈ ਤਿਆਰੀ ਕਰ ਰਿਹਾ ਸੀ। ਦੱਸਣਯੋਗ ਕਿ ਸੰਜੈ ਪੋਪਲੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗੈਰਕਾਨੂੰਨੀ ਕਾਰਤੂਸ ਬਰਾਮਦ ਕੀਤੇ ਜਾਣ ਸਬੰਧੀ ਚੰਡੀਗੜ੍ਹ ਦੇ ਥਾਣਾ ਸੈਕਟਰ 11 ਦੀ ਪੁਲੀਸ ਵੱਲੋਂ ਕੇਸ ਦਰਜ ਕਰਕੇ ਪੜਤਾਲ ਕੀਤੀ ਜਾ ਰਹੀ ਹੈ।

ਵਿਜੀਲੈਂਸ ਨੇ ਮੇਰੇ ਸਾਹਮਣੇ ਕਾਰਤਿਕ ਨੂੰ ਗੋਲੀ ਮਾਰੀ: ਸੰਜੈ ਪੋਪਲੀ

ਐੱਸ.ਏ.ਐੱਸ. ਨਗਰ (ਮੁਹਾਲੀ)(ਦਰਸ਼ਨ ਸਿੰਘ ਸੋਢੀ): ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਆਈਏਐੱਸ ਅਧਿਕਾਰੀ ਸੰਜੈ ਪੋਪਲੀ ਨੇ ਅੱਜ ਦੇਰ ਸ਼ਾਮ ਮੁਹਾਲੀ ਦੇ ਸਰਕਾਰੀ ਹਸਪਤਾਲ ’ਚੋਂ ਬਾਹਰ ਆਉਂਦੇ ਸਮੇਂ ਇਹ ਦਾਅਵਾ ਕੀਤਾ ਕਿ ਵਿਜੀਲੈਂਸ ਨੇ ਉਸ ਦੇ ਸਾਹਮਣੇ ਉਸ ਦੇ ਜਵਾਨ ਪੁੱਤ ਕਾਰਤਿਕ ਪੋਪਲੀ ਨੂੰ ਗੋਲੀ ਮਾਰੀ ਹੈ ਅਤੇ ਹੁਣ ਵਿਜੀਲੈਂਸ ਉਸ ਨੂੰ ਵੀ ਮਾਰਨਾ ਚਾਹੁੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਮੌਕੇ ਦੇ ਗਵਾਹ ਹਨ। ਸੰਜੈ ਪੋਪਲੀ ਮੀਡੀਆ ਅੱਗੇ ਆਪਣੀ ਗੱਲ ਰੱਖ ਰਿਹਾ ਸੀ ਤਾਂ ਵਿਜੀਲੈਂਸ ਦੀ ਜਾਂਚ ਟੀਮ ਉਸ ਨੂੰ ਧੂਹ ਕੇ ਨਾਲ ਲੈ ਗਈ। ਇਸ ਤੋਂ ਪਹਿਲਾਂ ਸੰਜੈ ਪੋਪਲੀ ਆਪਣੇ ਜਵਾਨ ਪੁੱਤਰ ਦੀ ਮੌਤ ਬਾਰੇ ਸੁਣ ਕੇ ਕਾਫ਼ੀ ਸਦਮੇ ਵਿੱਚ ਆ ਗਏ ਅਤੇ ਉਨ੍ਹਾਂ ਦੀ ਸਿਹਤ ਵਿਗੜੀ ਗਈ ਸੀ। 

ਡੀਐੱਸਪੀ ਅਜੈ ਕੁਮਾਰ ਮੁਹਾਲੀ ’ਚ ਕਾਰਤਿਕ ਦੀ ਮੌਤ ਬਾਰੇ ਸਫ਼ਾਈ ਦਿੰਦੇ ਹੋਏ। -ਫੋਟੋ: ਵਿੱਕੀ ਘਾਰੂ

ਦੂਜੇ ਪਾਸੇ ਸਰਕਾਰੀ ਹਸਪਤਾਲ ਦੇ ਐੱਸਐੱਮਓ ਡਾ. ਐੱਚਐੱਸ ਚੀਮਾ ਅਤੇ ਡਾ. ਵਿਜੈ ਭਗਤ ਨੇ ਦੱਸਿਆ ਕਿ ਸੰਜੈ ਪੋਪਲੀ ਨੇ ਮੈਡੀਕਲ ਕਰਨ ਸਮੇਂ ਡਾਕਟਰਾਂ ਨੂੰ ਬਿਲਕੁਲ ਵੀ ਸਹਿਯੋਗ ਨਹੀਂ ਦਿੱਤਾ। ਉਨ੍ਹਾਂ ਦੱਸਿਆ ਕਿ ਡਾ. ਜੇਸਨ ਸ਼ਰਮਾ (ਮੈਡੀਸਨ), ਡਾ. ਗੁਰਮੁੱਖ ਸਿੰਘ (ਮਨੋਰੋਗ) ਅਤੇ ਡਾ. ਅਰਚਿਤ (ਐਮਰਜੈਂਸੀ ਮੈਡੀਕਲ ਅਫ਼ਸਰ) ’ਤੇ ਆਧਾਰਿਤ ਮੈਡੀਕਲ ਬੋਰਡ ਦਾ ਗਠਨ ਵੀ ਕੀਤਾ ਗਿਆ ਸੀ ਪਰ ਉਹ (ਸੰਜੈ ਪੋਪਲੀ) ਆਪਣਾ ਮੈਡੀਕਲ ਕਰਵਾਉਣ ਲਈ ਰਾਜ਼ੀ ਨਹੀਂ ਹੋਏ। ਇਸ ਮਗਰੋਂ ਉੱਚ ਅਧਿਕਾਰੀਆਂ ਨਾਲ ਸਲਾਹ ਕਰਕੇ ਸੰਜੈ ਪੋਪਲੀ ਨੂੰ ਸੈਕਟਰ-32 ਚੰਡੀਗੜ੍ਹ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਪੋਪਲੀ ਦੇ ਘਰੋਂ 12.50 ਕਿੱਲੋ ਸੋਨਾ ਬਰਾਮਦ

ਮੁੱਖ ਅੰਸ਼

  • ਧਰਮਸੋਤ ਦੀਆਂ ਜਾਇਦਾਦਾਂ ਜ਼ਬਤ
  • ਸਾਬਕਾ ਮੰਤਰੀ ਤੇ ਅਧਿਕਾਰੀਆਂ ਖ਼ਿਲਾਫ਼ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੀ ਪੜਤਾਲ ਆਰੰਭੀ

ਦਵਿੰਦਰ ਪਾਲ  

ਚੰਡੀਗੜ੍ਹ 25 ਜੂਨ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਈਏਐੱਸ ਅਧਿਕਾਰੀ ਸੰਜੈ ਪੋਪਲੀ ਦੇ ਘਰੋਂ 12.5 ਕਿੱਲੋ ਸੋਨਾ ਅਤੇ ਤਿੰਨ ਕਿੱਲੋ ਚਾਂਦੀ ਬਰਾਮਦ ਕੀਤੀ ਗਈ ਹੈ। ਉਧਰ ਜਾਂਚ ਏਜੰਸੀ ਨੇ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਜਾਇਦਾਦਾਂ ਦੀ ਨਿਸ਼ਾਨਦੇਹੀ ਕਰ ਕੇ ਇਹ ਜਾਇਦਾਦਾਂ ਜ਼ਬਤ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। 

ਵਿਜੀਲੈਂਸ ਦੇ ਸੂਤਰਾਂ ਦਾ ਦੱਸਣਾ ਹੈ ਕਿ ਅੱਜ ਡੀਐੱਸਪੀ ਦੀ ਅਗਵਾਈ ਹੇਠ ਇਸ ਆਈਏਐੱਸ ਅਧਿਕਾਰੀ ਦੇ ਘਰ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਘਰ ਵਿੱਚੋਂ ਸੋਨੇ ਤੇ ਚਾਂਦੀ ਦੀ ਬਰਾਮਦਗੀ ਕੀਤੇ ਜਾਣ ਤੋਂ ਇਲਾਵਾ ਹੋਰ ਕੀਮਤੀ ਸਾਮਾਨ ਵੀ ਕਬਜ਼ੇ ਵਿੱਚ ਲਿਆ ਗਿਆ। ਵਿਜੀਲੈਂਸ ਮੁਤਾਬਕ ਬਰਾਮਦ ਹੋਏ ਸਾਮਾਨ ਵਿੱਚ ਸੋਨੇ ਦੀਆਂ ਨੌਂ ਇੱਟਾਂ, ਸੋਨੇ ਦੇ 49 ਬਿਸਕੁਟ, ਸੋਨੇ ਦੇ 12 ਸਿੱਕੇ, ਚਾਂਦੀ ਦੀਆਂ ਤਿੰਨ ਇੱਟਾਂ, ਚਾਂਦੀ ਦੇ 18 ਸਿੱਕੇ, ਐਪਲ ਕੰਪਨੀ ਦੇ ਚਾਰ ਫੋਨ, ਸੈਮਸੰਗ ਕੰਪਨੀ ਦੀਆਂ ਦੋ ਸਮਾਰਟ ਘੜੀਆਂ ਅਤੇ ਸੈਮਸੰਗ ਦਾ ਹੀ ਇੱਕ ਫੋਨ ਸ਼ਾਮਲ ਹੈ। ਇਸ ਸਾਮਾਨ ਸਣੇ ਸਾਢੇ ਤਿੰਨ ਲੱਖ ਰੁਪਏ ਵੀ ਘਰ ’ਚੋਂ ਬਰਾਮਦ ਕੀਤੇ ਗਏ ਹਨ।  ਸੂਤਰਾਂ ਮੁਤਾਬਕ ਇਹ ਸਾਰਾ ਸਾਮਾਨ ਇੱਕ ਕਾਲੇ ਬੈਗ ਵਿੱਚ ਘਰ ’ਚ ਗੁਪਤ ਥਾਂ ਬਣਾ ਕੇ ਰੱਖਿਆ ਹੋਇਆ ਸੀ। ਇਸ ਤੋਂ ਪਹਿਲਾਂ ਵਿਜੀਲੈਂਸ ਦੇ ਛਾਪੇ ਦੌਰਾਨ ਇਸ ਆਈਏਐੱਸ ਅਧਿਕਾਰੀ ਦੇ ਘਰੋਂ ਗੈਰਕਾਨੂੰਨੀ ਤੌਰ ’ਤੇ ਰੱਖੇ 72 ਕਾਰਤੂਸ, ਸ਼ਰਾਬ ਦੀਆਂ 43 ਬੋਤਲਾਂ ਅਤੇ ਇਤਰ ਦੀਆਂ 18 ਸ਼ੀਸ਼ੀਆਂ ਬਰਾਮਦ ਕੀਤੀਆਂ ਗਈਆਂ ਸਨ। ਵਿਜੀਲੈਂਸ ਵੱਲੋਂ ਇਸ ਆਈਏਐੱਸ ਅਧਿਕਾਰੀ ਦੀਆਂ ਜਾਇਦਾਦਾਂ ਅਤੇ ਹੋਰਨਾਂ ਅਸਾਸਿਆਂ ਦੀ ਪੜਤਾਲ ਵੀ ਕੀਤੀ ਜਾ ਰਹੀ ਹੈ। ਚੇਤੇ ਰਹੇ ਕਿ ਪੰਜਾਬ ਸੀਵਰੇਜ ਬੋਰਡ ਦਾ   ਮੁੱਖ ਕਾਰਜਕਾਰੀ ਹੁੰਦੇ ਹੋਏ ਠੇਕੇਦਾਰਾਂ ਕੋਲੋਂ ਕਮਿਸ਼ਨ ਦੇ ਰੂਪ ਵਿੱਚ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਸੰਜੈ ਪੋਪਲੀ ਨੂੰ ਵਿਜੀਲੈਂਸ ਬਿਊਰੋ ਨੇ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤਾ ਸੀ। 

ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਪਲੀ ਕੋਲੋਂ ਤਫ਼ਤੀਸ਼ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ’ਤੇ ਸੀਵਰੇਜ ਬੋਰਡ ਦੇ ਜਿਨ੍ਹਾਂ ਹੋਰ ਅਧਿਕਾਰੀਆਂ ਅਤੇ ਇੰਜਨੀਅਰਾਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ, ਉਨ੍ਹਾਂ ਕੋਲੋਂ ਵੀ ਪੁੱਛ-ਪੜਤਾਲ ਕੀਤੀ ਜਾਵੇਗੀ। ਵਿਜੀਲੈਂਸ ਬਿਊਰੋ ਹੁਣ ਸੀਵਰੇਜ ਬੋਰਡ ਦੇ ਕੁੱਝ ਇੰਜਨੀਅਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ ਵਿੱਚ ਹੈ। ਵਿਜੀਲੈਂਸ ਦੇ ਸੂਤਰਾਂ ਦਾ ਕਹਿਣਾ ਹੈ ਕਿ ਪੋਪਲੀ ਕੋਲੋਂ ਕੀਤੀ ਗਈ ਪੁੱਛ-ਪੜਤਾਲ ਦੌਰਾਨ ਕਾਂਗਰਸ ਨਾਲ ਸਬੰਧਤ ਇੱਕ ਸਿਆਸੀ ਆਗੂ ਦਾ ਨਾਂ ਵੀ ਆਇਆ ਹੈ। ਇਸ ਸਿਆਸੀ ਆਗੂ ਦੀ ਸਥਾਨਕ ਸਰਕਾਰਾਂ ਵਿਭਾਗ ਵਿੱਚ ਭੂਮਿਕਾ ਸਬੰਧੀ ਪੜਤਾਲ ਵੀ ਵਿਜੀਲੈਂਸ ਨੇ ਆਰੰਭ ਦਿੱਤੀ ਹੈ।

ਪੰਜਾਬ ਵਿਜੀਲੈਂਸ ਦੇ ਸੂਤਰਾਂ ਅਨੁਸਾਰ ਕਾਂਗਰਸੀ ਆਗੂ ਅਤੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਹਾਲੀ, ਪਟਿਆਲਾ ਅਤੇ ਜਲੰਧਰ ਸਥਿਤ ਜਾਇਦਾਦਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ਵਿਜੀਲੈਂਸ ਨੇ ਮੁਹਾਲੀ ਦੇ ਸੈਕਟਰ 80, 88 ਅਤੇ ਐਰੋ ਸਿਟੀ ਵਿੱਚ ਸਥਿਤ ਚਾਰ ਪਲਾਟਾਂ ਨੂੰ ਜ਼ਬਤ ਕਰਦਿਆਂ ਗਮਾਡਾ ਦੇ ਸਬੰਧਤ ਅਧਿਕਾਰੀਆਂ ਨੂੰ ਇੱਕ ਪੱਤਰ ਵੀ ਲਿਖਿਆ ਹੈ। ਵਿਜੀਲੈਂਸ ਦੇ ਪੱਤਰ ਮੁਤਾਬਕ ਇਹ ਚਾਰੋਂ ਪਲਾਟ ਸਾਬਕਾ ਮੰਤਰੀ ਦੇ ਪੁੱਤਰਾਂ ਅਤੇ ਪਤਨੀ ਦੇ ਨਾਮ ’ਤੇ ਰਜਿਸਟਰਡ ਹਨ। ਇਸ ਪੱਤਰ ਰਾਹੀਂ ਗਮਾਡਾ ਨੂੰ ਕਿਹਾ ਗਿਆ ਹੈ ਕਿ ਸਬੰਧਤ ਪਲਾਟਾਂ ਨੂੰ ਅੱਗੇ ਵੇਚਣ ਜਾਂ ਇਨ੍ਹਾਂ ਸਬੰਧੀ ਹੋਰ ਗਤੀਵਿਧੀਆਂ ’ਤੇ ਤੁਰੰਤ ਰੋਕ ਲਗਾਈ ਜਾਵੇ। ਇਸੇ ਤਰ੍ਹਾਂ ਧਰਮਸੋਤ ਦੀਆਂ ਜਲੰਧਰ ਅਤੇ ਪਟਿਆਲਾ ਸਥਿਤ ਜਾਇਦਾਦਾਂ ਦੀ ਨਿਸ਼ਾਨਦੇਹੀ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਵਿਜੀਲੈਂਸ ਵੱਲੋਂ ਸਾਧੂ ਸਿੰਘ ਧਰਮਸੋਤ ਸਮੇਤ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਸਬੰਧੀ ਜਾਂਚ ਵੀ ਆਰੰਭੀ ਗਈ ਹੈ ਤੇ ਇਸ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਕੋਲੋਂ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All