ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੰਜੈ ਸਿੰਘ ਤੇ ਸੌਂਦ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ

ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਤੋਂ ਕੀਤੀ ਰਾਹਤ ਪੈਕੇਜ ਦੇਣ ਦੀ ਮੰਗ
ਸਰਹੱਦੀ ਲੋਕਾਂ ਨੂੰ ਰਾਹਤ ਸਮੱਗਰੀ ਵੰਡਦੇ ਹੋਏ ਰਾਜ ਸਭਾ ਮੈਂਬਰ ਸੰਜੈ ਸਿੰਘ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ।
Advertisement

ਪਰਮਜੀਤ ਸਿੰਘ

ਰਾਜ ਸਭਾ ਮੈਂਬਰ ਸੰਜੈ ਸਿੰਘ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਹ ਕਿਸ਼ਤੀ ਰਾਹੀਂ ਗੁਲਾਬਾ ਭੈਣੀ ਪਿੰਡ ਤੱਕ ਰਾਹਤ ਸਮੱਗਰੀ ਲੈ ਕੇ ਪਹੁੰਚੇ ਅਤੇ ਇੱਥੇ ਖੁਦ ਲੋਕਾਂ ਨੂੰ ਸਮੱਗਰੀ ਵੰਡੀ। ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਕਿਹਾ ਕਿ ਤਕਰੀਬਨ ਇੱਕ ਮਹੀਨੇ ਤੋਂ ਪੰਜਾਬ ਹੜ੍ਹਾਂ ਨਾਲ ਜੂਝ ਰਿਹਾ ਹੈ, ਪਰ ਕੇਂਦਰ ਸਰਕਾਰ ਹਾਲੇ ਤੱਕ ਰਿਪੋਰਟਾਂ ਉਡੀਕਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ 9 ਸਤੰਬਰ ਨੂੰ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਵੱਡਾ ਰਾਹਤ ਪੈਕੇਜ ਐਲਾਨਣਗੇ।

Advertisement

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਆਰਡੀਐੱਫ, ਜੀਐੱਸਟੀ ਆਦਿ ਦੇ 60 ਹਜ਼ਾਰ ਕਰੋੜ ਰੁਪਏ ਵੀ ਕੇਂਦਰ ਜਲਦ ਜਾਰੀ ਕਰੇ। ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਕੇਂਦਰ ਸਰਕਾਰ ਤੋਂ ਇਸ ਸਬੰਧੀ ਮੰਗ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਵੀ ਦੌਰਾ ਕਰ ਕੇ ਗਏ ਹਨ ਪਰ ਹਾਲੇ ਤੱਕ ਕੇਂਦਰ ਸਰਕਾਰ ਵੱਲੋਂ ਕੋਈ ਰਾਹਤ ਨਹੀਂ

ਭੇਜੀ ਗਈ ਹੈ।

ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰਾਹਤ ਕਾਰਜ ਪੂਰੀ ਤੇਜ਼ੀ ਨਾਲ ਜਾਰੀ ਹਨ। ਉਨ੍ਹਾਂ ਦੱਸਿਆ,‘ਹੁਣ ਜਦੋਂ ਪਾਣੀ ਘਟਣਾ ਸ਼ੁਰੂ ਹੋਇਆ ਹੈ ਤਾਂ ਅਸੀਂ ਅਗਲੀ ਚੁਣੌਤੀ ਲਈ ਵੀ ਤਿਆਰੀ ਆਰੰਭ ਦਿੱਤੀ ਹੈ।’

ਉਨ੍ਹਾਂ ਕਿਹਾ ਕਿ ਪਾਣੀ ਘਟਣ ਤੋਂ ਬਾਅਦ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਹੋਏ ਨੁਕਸਾਨ ਦਾ ਸਰਵੇਖਣ ਆਦਿ ਪ੍ਰਮੁੱਖ ਚੁਣੌਤੀਆਂ ਹੋਣਗੀਆਂ। ਸੌਂਦ ਨੇ ਕਿਹਾ ਕਿ ਪ੍ਰਭਾਵਿਤ ਪਿੰਡਾਂ ਵਿੱਚ ਮੈਡੀਕਲ ਟੀਮਾਂ, ਵੈਟਰਨਰੀ ਵਿਭਾਗ ਦੀਆਂ ਟੀਮਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਕਾਰਜਸ਼ੀਲ ਹਨ ਅਤੇ ਹਰ ਪ੍ਰਭਾਵਿਤ ਵਿਅਕਤੀ ਤੱਕ ਰਾਹਤ ਸਮੱਗਰੀ ਦੀ ਪਹੁੰਚ ਯਕੀਨੀ ਬਣਾਈ ਜਾ ਰਹੀ ਹੈ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐੱਸਡੀਐੱਮ ਵੀਰਪਾਲ ਕੌਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰ ਸ਼ਾਹ ਵੀ ਹਾਜ਼ਰ ਸਨ।

Advertisement
Show comments