ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੰਜੀਵ ਅਰੋੜਾ ਦਾ ਰਾਜ ਸਭਾ ਮੈਂਬਰੀ ਤੋਂ ਅਸਤੀਫਾ ਮਨਜ਼ੂਰ

ਰਾਜ ਸਭਾ ਦੇ ਸਭਾਪਤੀ ਜਗਦੀਪ ਧਨਖੜ ਨੇ ਸੋਮਵਾਰ ਨੂੰ ਉੱਚ ਸਦਨ ਨੂੰ ਸੂਚਿਤ ਕੀਤਾ ਕਿ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਨੇ ਸਦਨ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਸੰਸਦ ਦੇ ਮਾਨਸੂਨ...
‘ਆਪ’ ਆਗੂ ਸੰਜੀਵ ਅਰੋੜਾ
Advertisement

ਰਾਜ ਸਭਾ ਦੇ ਸਭਾਪਤੀ ਜਗਦੀਪ ਧਨਖੜ ਨੇ ਸੋਮਵਾਰ ਨੂੰ ਉੱਚ ਸਦਨ ਨੂੰ ਸੂਚਿਤ ਕੀਤਾ ਕਿ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਨੇ ਸਦਨ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸੋਮਵਾਰ ਨੂੰ ਸਭਾਪਤੀ ਨੇ ਸਦਨ ਨੂੰ ਅਰੋੜਾ ਦੇ ਅਸਤੀਫੇ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ‘ਆਪ’ ਮੈਂਬਰ ਅਰੋੜਾ ਨੇ 1 ਜੁਲਾਈ ਨੂੰ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦਾ ਅਸਤੀਫਾ 1 ਜੁਲਾਈ ਤੋਂ ਹੀ ਸਵੀਕਾਰ ਕਰ ਲਿਆ ਗਿਆ ਹੈ।

ਇੱਥੇ ਦੱਸਣਾ ਬਣਦਾ ਹੈ ਕਿ ਪੰਜਾਬ ਵਿੱਚ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ’ਤੇ 19 ਜੂਨ ਨੂੰ ਹੋਈ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਆਪਣੇ ਨਜ਼ਦੀਕੀ ਵਿਰੋਧੀ ਅਤੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਦੇ ਫਰਕ ਨਾਲ ਹਰਾਇਆ ਸੀ। 'ਆਪ' ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਜਨਵਰੀ ਵਿੱਚ ਦਿਹਾਂਤ ਤੋਂ ਬਾਅਦ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਖਾਲੀ ਹੋ ਗਈ ਸੀ ਅਤੇ ਜ਼ਿਮਨੀ ਚੋਣ ਕਰਵਾਈ ਗਈ ਸੀ।

Advertisement

Advertisement
Show comments