ਦੇਵਿੰਦਰ ਸਿੰਘ ਜੱਗੀ
ਪਾਇਲ, 25 ਅਗਸਤ
ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਸਮਾਗਮ ਦੇ ਦੂਜੇ ਦਿਨ ਅੱਜ ਵੱਡੀ ਗਿਣਤੀ ਸੰਗਤ ਸ਼ਾਮਲ ਹੋਈ। ਇਸ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੰਤ ਈਸ਼ਰ ਸਿੰਘ ਨੇ ਸਿੱਖੀ ਕਮਾਈ ਵੀ ਅਤੇ ਉਸ ਦਾ ਪ੍ਰਸਾਰ ਵੀ ਕੀਤਾ। ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਕਰਨ ਵਾਲੇ ਸੰਤ-ਮਹਾਪੁਰਸ਼ਾਂ ਦਾ ਖ਼ਾਲਸਾ ਪੰਥ ਸਦਾ ਰਿਣੀ ਰਹੇਗਾ। ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸੰਤ ਈਸ਼ਰ ਸਿੰਘ ਦੇ ਜੀਵਨਕਾਲ ਨੂੰ ਰੂਹਾਨੀਅਤ ਅਤੇ ਅਧਿਆਤਮਕ ਪੱਖੋਂ ਪੇਸ਼ ਕੀਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਮੌਜੂਦਾ ਮੁਖੀ ਬਾਬਾ ਬਲਜਿੰਦਰ ਸਿੰਘ ਵੀ ਸਿੱਖੀ ਲਈ ਨਿੱਠ ਕੇ ਕਾਰਜ ਕਰ ਰਹੇ ਹਨ।
ਇਸ ਮੌਕੇ ਸਿੰਘ ਗਿਆਨੀ ਇਕਬਾਲ ਸਿੰਘ, ਸੰਤ ਬਾਬਾ ਹਰੀ ਸਿੰਘ ਰੰਧਾਵਾ, ਸੰਤ ਸੇਵਾ ਸਿੰਘ ਨਾਨਕਸਰ, ਬਾਬਾ ਮੋਹਨ ਸਿੰਘ ਬਾਰਨ ਵਾਲੇ, ਬਾਬਾ ਹਰਭਜਨ ਸਿੰਘ ਸੁਰਾਜਪੁਰ, ਪ੍ਰਿੰਸੀਪਲ ਸੁਖਵੰਤ ਸਿੰਘ ਸੁਰਾਜਪੁਰ, ਬਾਬਾ ਵਿਸਾਖਾ ਸਿੰਘ, ਸੰਤ ਪਰਮਜੀਤ ਸਿੰਘ ਹੰਸਾਲੀ ਵਾਲੇ, ਬਾਬਾ ਰਜਨੀਸ਼ ਸਿੰਘ ਨੱਥੂਮਾਜਰੇ, ਸੰਤ ਮਹਿੰਦਰ ਸਿੰਘ ਲੰਬਿਆਂ ਵਾਲੇ, ਬਾਬਾ ਰੌਸ਼ਨ ਸਿੰਘ ਧਬਲਾਨ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਬਾਬਾ ਸੁਰਜੀਤ ਸਿੰਘ ਰਾੜਵਾਂ, ਬਾਬਾ ਅਮਰੀਕ ਸਿੰਘ ਜਨਹੇੜੀਆਂ, ਬਾਬਾ ਬਲਜੀਤ ਸਿੰਘ ਫੱਕਰ, ਭਾਈ ਜਸਵੀਰ ਸਿੰਘ ਡੇਰਾ ਮਹਿਮੇਸ਼ਾਹੀ, ਬਾਬਾ ਰਣਜੀਤ ਸਿੰਘ ਢੀਂਗੀ ਤੋਂ ਇਲਾਵਾ ਸੰਸਦ ਮੈਂਬਰ ਡਾ. ਅਮਰ ਸਿੰਘ, ਵਿਧਾਇਕ ਲਖਵੀਰ ਸਿੰਘ ਲੱਖਾ, ਵਿਧਾਇਕ ਕੁਲਦੀਪ ਸਿੰਘ ਵੈਦ, ਈਸ਼ਰ ਸਿੰਘ ਮੇਹਰਬਾਨ, ਮਲਕੀਤ ਸਿੰਘ ਦਾਖਾ, ਗੁਰਦੇਵ ਸਿੰਘ ਲਾਪਰਾਂ, ਸਰਪੰਚ ਗੁਰਵਿੰਦਰ ਸਿੰਘ ਗਿੱਲ ਸਮੇਤ ਹੋਰਾਂ ਨੇ ਸੰਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮੁੱਖ ਗ੍ਰੰਥੀ ਗਿਆਨੀ ਅਜਵਿੰਦਰ ਸਿੰਘ, ਭਾਈ ਗੁਰਨਾਮ ਸਿੰਘ ਅੜੈਚਾਂ, ਬਾਬਾ ਅਮਰ ਸਿੰਘ ਕਥਾਵਾਚਕ, ਬਾਬਾ ਅਮਰ ਸਿੰਘ ਭੋਰਾ ਸਾਹਿਬ ਅਤੇ ਭਾਈ ਮਲਕੀਤ ਸਿੰਘ ਪਨੇਸਰ ਨੇ ਸਮਾਗਮ ਵਿੱਚ ਪੁੱਜੀ ਸੰਗਤ ਦਾ ਧੰਨਵਾਦ ਕੀਤਾ। ਭਾਈ ਰਣਧੀਰ ਸਿੰਘ ਢੀਂਡਸਾ ਅਤੇ ਮਨਿੰਦਰਜੀਤ ਸਿੰਘ ਬਾਵਾ ਨੇ ਦੱਸਿਆ ਕਿ 26 ਅਗਸਤ ਨੂੰ ਅੰਮ੍ਰਿਤ ਵੇਲੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।