ਕਿਲ੍ਹਾ ਅਨੰਦਗੜ੍ਹ ਦੇ ਸੰਤ ਸੁੱਚਾ ਸਿੰਘ ਦਾ ਦੇਹਾਂਤ
ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦਾ ਸਰੀਰ ਕੀਰਤਪੁਰ ਸਾਹਿਬ ਵਿਖੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸਤਲੁਜ ਦਰਿਆ ਦੇ ਕੰਢੇ ਪੂਰੇ ਸਿੱਖ ਰਹੁ-ਰੀਤਾਂ ਅਨੁਸਾਰ ਅਗਨ ਭੇਟ ਕੀਤਾ ਗਿਆ। ਇਸ ਮੌਕੇ ਅਕਾਲ...
Advertisement
ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦਾ ਸਰੀਰ ਕੀਰਤਪੁਰ ਸਾਹਿਬ ਵਿਖੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸਤਲੁਜ ਦਰਿਆ ਦੇ ਕੰਢੇ ਪੂਰੇ ਸਿੱਖ ਰਹੁ-ਰੀਤਾਂ ਅਨੁਸਾਰ ਅਗਨ ਭੇਟ ਕੀਤਾ ਗਿਆ। ਇਸ ਮੌਕੇ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ, ਤਰੁਨਾ ਦਲ ਦੇ ਮੁਖੀ ਬਾਬਾ ਜੋਗਾ ਸਿੰਘ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਤੇ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧੀ ਮੌਜੂਦ ਸਨ। ਇਸ ਉਪਰੰਤ ਬਾਬਾ ਸਤਨਾਮ ਸਿੰਘ ਨੂੰ ਦਸਤਾਰਾਂ ਸਜਾ ਕੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦਾ ਨਵਾਂ ਮੁੱਖ ਪ੍ਰਬੰਧਕ ਥਾਪਿਆ ਗਿਆ।
Advertisement
Advertisement
