ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਰਬਜੀਤ ਖ਼ਾਲਸਾ ਵੱਲੋਂ ਮਹਿਰੋਂ ਦੇ ਪਰਿਵਾਰ ਨਾਲ ਮੁਲਾਕਾਤ

ਸਮਾਜ ’ਚ ਲੱਚਰਤਾ ਰੋਕਣ ਲਈ ਅਕਾਲ ਤਖ਼ਤ ਤੋਂ ਹੁਕਮਨਾਮਾ ਜਾਰੀ ਕਰਨ ਦੀ ਮੰਗ
Advertisement

ਮਹਿੰਦਰ ਸਿੰਘ ਰੱਤੀਆਂ

ਮੋਗਾ, 18 ਜੂਨ

Advertisement

ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਅੱਜ ਕਮਲ ਭਾਬੀ ਉਰਫ਼ ਕੰਚਨ ਕੁਮਾਰੀ ਦੀ ਹੱਤਿਆ ਮਾਮਲੇ ’ਚ ਕਥਿਤ ਸਾਜ਼ਿਸ਼ਘਾੜੇ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਪਰਿਵਾਰ ਨਾਲ ਮੁਲਕਾਤ ਕੀਤੀ ਅਤੇ ਕਿਹਾ ਕਿ ਉਹ ਉਨ੍ਹਾਂ ਨਾਲ ਖੜ੍ਹੇ ਹਨ। ਇਸ ਦੌਰਾਨ ਸੰਸਦ ਮੈਂਬਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਵੱਲੋਂ ਚੁੱਕੇ ਕਦਮ ਨੂੰ ਸਿੱਖ ਕੌਮ ਲਈ ਵੱਡੀ ਕੁਰਬਾਨੀ ਕਰਾਰ ਦਿੱਤਾ।

ਉਨ੍ਹਾਂ ਕਿਹਾ ਕਿ ਜੋ ਸਿੱਖ ਕੌਮ ਲਈ ਕੰਮ ਕਰਦਾ ਹੈ, ਉਸ ਨੂੰ ਡਿਬਰੂਗੜ੍ਹ ਭੇਜ ਦਿੱਤਾ ਜਾਂਦਾ ਹੈ ਅਤੇ ਜੋ ਕੌਮ ਵਿਰੋਧੀ ਹੁੰਦਾ ਹੈ ਸਰਕਾਰ ਵੱਲੋਂ ਉਸ ਨੂੰ ਸੁਰੱਖਿਆ ਮਿਲਦੀ ਹੈ। ਉਨ੍ਹਾਂ ਕਿਹਾ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਪਰਿਵਾਰ ਨਾਲ ਹਨ। ਇਸ ਦੌਰਾਨ ਸਰਬਜੀਤ ਸਿੰਘ ਖ਼ਾਲਸਾ ਨੇ ਨੌਜਵਾਨ ਪੀੜ੍ਹੀ ਨੂੰ ਲੱਚਰਤਾ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿੱਖੀ ਦੇ ਮੂਲ ਸਿਧਾਂਤਾਂ ਨੂੰ ਸਮਝਣਾ ਤੇ ਅਮਲ ਕਰਨਾ ਬਹੁਤ ਜ਼ਰੂਰੀ ਹੈ। ਲੱਚਰਤਾ ਫੈਲਾਉਣ ਵਾਲੀ ਸਮੱਗਰੀ ਤਾਂ ਹਰ ਕੋਈ ਸਾਂਝੀ ਕਰ ਦਿੰਦਾ ਹੈ ਪਰ ਸਮਾਜ ਨੂੰ ਸੇਧ ਦੇਣ ਵਾਲੀ ਸਮੱਗਰੀ ਅੱਗੇ ਨਹੀਂ ਪਹੁੰਚਾਈ ਜਾਂਦੀ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਬੱਚਿਆਂ ਅੱਗੇ ਪਰੋਸੀ ਜਾ ਰਹੀ ਗੰਦਗੀ ਨੂੰ ਰੋਕਣਾ ਜ਼ਰੂਰੀ ਹੈ ਤੇ ਇਸ ਲਈ ਲੋਕ ਲਹਿਰ ਸਮੇਂ ਦੀ ਜ਼ਰੂਰਤ ਹੈ।

ਉਨ੍ਹਾਂ ਪੰਜਾਬ ਸਰਕਾਰ ਕੋਲੋਂ ਸਖਤ ਕਾਨੂੰਨ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਸਮਾਜ ਵਿਚ ਫੈਲ ਰਹੀ ਲੱਚਰਤਾ ਰੋਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮਨਾਮਾ ਜਾਰੀ ਕੀਤਾ ਜਾਵੇ।

Advertisement