ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਸਤੰਬਰ
ਸਰਬੱਤ ਦਾ ਭਲਾ ਟਰੱਸਟ ਨੇ ਗਲਵਾਨ ਘਾਟੀ ਵਿਚ ਸ਼ਹੀਦ ਹੋਏ 20 ਭਾਰਤੀ ਫ਼ੌਜੀਆਂ ਸਣੇ 26 ਸ਼ਹੀਦਾਂ ਦੇ ਪਰਿਵਾਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ। ਟਰੱਸਟ ਦੇ ਮੁਖੀ ਡਾ. ਐੱਸਪੀ ਸਿੰਘ ਓਬਰਾਏ ਨੇ ਕਿਹਾ ਕਿ ਗਲਵਾਨ ਘਾਟੀ ਵਿਚ ਸ਼ਹੀਦ ਹੋਏ 20 ਫ਼ੌਜੀਆਂ ’ਚੋਂ 11 ਦੇ ਪਰਿਵਾਰਾਂ ਨੂੰ 10 ਹਜ਼ਾਰ ਰੁਪਏ ਪੈਨਸ਼ਨ ਦੇ ਚੈੱਕ ਦਿੱਤੇ ਜਾ ਚੁੱਕੇ ਹਨ। ਬਾਕੀ ਰਹਿੰਦੇ 9 ਪਰਿਵਾਰਾਂ ਨਾਲ ਵੀ ਜਲਦੀ ਹੀ ਸੰਪਰਕ ਕੀਤਾ ਜਾਵੇਗਾ। ਜਿਨ੍ਹਾਂ 11 ਸ਼ਹੀਦਾਂ ਨੂੰ ਪੈਨਸ਼ਨ ਦਿੱਤੀ ਗਈ ਹੈ, ਉਨ੍ਹਾਂ ’ਚ ਗੁਰਦਾਸਪੁਰ ਦੇ ਸਤਨਾਮ ਸਿੰਘ, ਪਟਿਆਲਾ ਦੇ ਮਨਦੀਪ ਸਿੰਘ, ਮਾਨਸਾ ਦੇ ਗੁਰਤੇਜ ਸਿੰਘ, ਸੰਗਰੂਰ ਦੇ ਗੁਰਵਿੰਦਰ ਸਿੰਘ, ਜੰਮੂ ਕਸ਼ਮੀਰ ਦੇ ਅਬਦੁਲ, ਹਿਮਾਚਲ ਦੇ ਅੰਕੁਸ਼, ਉਤਰਾਖੰਡ ਦੇ ਚਤਰੀਸ਼ ਬਿਸ਼ਟ, ਬਿਹਾਰ ਦੇ ਰਾਹੁਲ, ਛੱਤੀਸਛਗੜ੍ਹ ਦੇ ਗਣੇਸ਼ ਰਾਮ, ਯੂਪੀ ਦੇ ਮਹੇਸ਼ ਕੁਮਾਰ ਤੇ ਵਾਰਾਣਸੀ ਦੇ ਰਮੇਸ਼ ਯਾਦਵ ਦੇ ਪਰਿਵਾਰ ਸ਼ਾਮਲ ਹਨ।