ਬਲਜੀਤ ਸਿੰਘ
ਸਰਦੂਲਗੜ੍ਹ, 20 ਮਾਰਚ
ਪੰਜਾਬ ਸਟੂਡੈਂਟਸ ਫੈਡਰੇਸ਼ਨ( ਪੀਐੱਸਐਫ) ਦੀ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਇਕਾਈ ਵੱਲੋਂ ਪੰਜਾਬ ਸਰਕਾਰ ਦੁਆਰਾ ਵਿਦਿਅਕ ਅਦਾਰੇ ਬੰਦ ਕਰਨ ਦੇ ਐਲਾਨ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਕਾਲਜ ਦੇ ਸਮੂਹ ਵਿਦਿਆਰਥੀਆਂ ਨੇ ਇਕੱਠੇ ਹੋਕੇ ਪਹਿਲਾਂ ਕਾਲਜ ਤੋਂ ਬੱਸ ਅੱਡਾ ਸਰਦੂਲਗੜ੍ਹ ਤੱਕ ਰੋਸ ਮਾਰਚ ਕੱਢਿਆ। ਬੱਸ ਅੱਡਾ ਚੌਕ ਸਰਦੂਲਗੜ੍ਹ ਵਿਖੇ ਵਿਦਿਆਰਥੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀਆਂ ਅਰਥੀਆਂ ਸਾੜੀਆਂ। ਕਾਲਜ ਮੈਨੇਜਮੈਂਟ ਰਾਹੀਂ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ। ਆਗੂਆਂ ਨੇ ਮੰਗ ਕੀਤੀ ਕਿ ਵਿੱਦਿਅਕ ਅਦਾਰਿਆਂ ਵਿੱਚ ਆਨਲਾਈਨ ਕਲਾਸਾਂ ਦੀ ਬਜਾਏ ਰੈਗੂਲਰ ਆਫਲਾਈਨ ਕਲਾਸਾਂ ਲਗਾਈਆਂ ਜਾਣ।