DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

MLA ਦੀ ਦਖ਼ਲਅੰਦਾਜ਼ੀ ਤੋਂ ਦੁਖੀ ਪੰਚਾਂ ਸਮੇਤ ਪਾਣੀ ਵਾਲੀ ਟੈਂਕੀ 'ਤੇ ਚੜਿਆ ਸਰਪੰਚ

ਵਿਧਾਨ ਸਭਾ ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਆਪਣੇ ਕੁਝ ਪੰਚਾਇਤ ਮੈਂਬਰਾਂ ਸਮੇਤ ਪਿੰਡ ਵਿੱਚ ਬਣੀ ਪਾਣੀ ਵਾਲੀ ਟੈਂਕੀ 'ਤੇ ਚੜ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਦਾ ਸਰਪੰਚ ਜਗਜੀਵਨ ਸਿੰਘ ਸਮੇਤ ਤਿੰਨ ਪੰਚਾਇਤ ਮੈਂਬਰ ਹਰਜਿੰਦਰ ਸਿੰਘ, ਭਰਪੂਰ ਸਿੰਘ, ਗੁਰਚਰਨ...

  • fb
  • twitter
  • whatsapp
  • whatsapp
featured-img featured-img
ਪਿੰਡ ਕਲਾਲਮਾਜਰਾ ਦੀ ਟੈਂਕੀ ਉੱਪਰ ਚੜੇ ਸਰਪੰਚ ਦੀ ਤਸਵੀਰ। ਫੋਟੋ; ਚੀਮਾ
Advertisement

ਵਿਧਾਨ ਸਭਾ ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਆਪਣੇ ਕੁਝ ਪੰਚਾਇਤ ਮੈਂਬਰਾਂ ਸਮੇਤ ਪਿੰਡ ਵਿੱਚ ਬਣੀ ਪਾਣੀ ਵਾਲੀ ਟੈਂਕੀ 'ਤੇ ਚੜ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਦਾ ਸਰਪੰਚ ਜਗਜੀਵਨ ਸਿੰਘ ਸਮੇਤ ਤਿੰਨ ਪੰਚਾਇਤ ਮੈਂਬਰ ਹਰਜਿੰਦਰ ਸਿੰਘ, ਭਰਪੂਰ ਸਿੰਘ, ਗੁਰਚਰਨ ਸਿੰਘ ਆਪਣੇ ਪਿੰਡ ਟੈਂਕੀ ਉੱਪਰ ਚੜ ਗਏ ਹਨ।

ਸਰਪੰਚ ਜਗਜੀਵਨ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਮਹਿਲਕਲਾਂ ਦਾ ਵਿਧਾਇਕ ਉਹਨਾਂ ਦੇ ਪਿੰਡ ਦੀ ਪੰਚਾਇਤ ਦੇ ਕੰਮਾਂ ਵਿੱਚ ਨਾਜਾਇਜ਼ ਦਖਲਅੰਦਾਜ਼ੀ ਕਰ ਰਿਹਾ ਹੈ। ਉਹਨਾਂ ਕਿਹਾ ਕਿ ਵਿਧਾਇਕ ਨੇ ਸੱਤਾ ਦੇ ਜ਼ੋਰ 'ਤੇ ਉਹਨਾਂ ਦੇ ਪਿੰਡ ਵਿੱਚ ਪਹਿਲਾਂ ਵੀ ਪ੍ਰਬੰਧਕ ਲਗਵਾ ਦਿੱਤਾ, ਜਿਸ ਨੂੰ ਹਾਈਕੋਰਟ ਵਿੱਚ ਚੈਲੇਂਜ ਕਰਕੇ ਸਟੇਅ ਲਈ ਗਈ ਸੀ। ਉਨ੍ਹਾਂ ਦੱਸਿਆ ਕਿ ਹੁਣ ਫਿਰ ਪਿੰਡ ਵਿੱਚ ਪ੍ਰਬੰਧਕ ਲਗਾ ਦਿੱਤਾ ਗਿਆ ਹੈ ਜਦਕਿ ਉਹ ਸਾਰੇ ਪਿੰਡ ਦੀ ਸਹਿਮਤੀ ਨਾਲ ਪਿੰਡ ਦੇ ਕੰਮ ਕਰ ਰਹੇ ਹਨ ਅਤੇ ਪਿੰਡ ਵਿੱਚ ਉਹਨਾਂ ਦੀ ਪੰਚਾਇਤ ਨਾਲ ਕਿਸੇ ਨੂੰ ਕੋਈ ਗਿਲਾ ਸ਼ਿਕਵਾ ਨਹੀਂ ਹੈ।

Advertisement

ਉਹਨਾਂ ਇਹ ਵੀ ਕਿਹਾ ਕਿ ਵਿਧਾਇਕ ਪ੍ਰਬੰਧਕ ਦੇ ਜ਼ਰੀਏ ਪਿੰਡ ਵਿੱਚ ਕੰਮਾਂ ਦੀ ਵਾਗਡੋਰ ਆਪਣੇ ਹੱਥ ਵਿੱਚ ਰੱਖਣਾ ਚਾਹੁੰਦਾ ਹੈ। ਸਰਪੰਚ ਨੇ ਕਿਹਾ ਕਿ ਜਦੋਂ ਤੱਕ ਪਿੰਡ ਵਿੱਚ ਲੱਗਿਆ ਪ੍ਰਬੰਧਕ ਨਹੀਂ ਹਟਾਇਆ ਜਾਂਦਾ, ਉਹ ਪਾਣੀ ਵਾਲੀ ਟੈਂਕੀ ਤੋਂ ਹੇਠਾਂ ਨਹੀਂ ਉਤਰਨਗੇ।

Advertisement

ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਸਿਵਲ ਅਤੇ ਪੁਲੀਸ ਅਧਿਕਾਰੀ ਮੌਕੇ 'ਤੇ ਪੁੱਜੇ ਹੋਏ ਹਨ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਪਿੰਡ ਦੇ ਕੁਝ ਪੰਚਾਇਤ ਮੈਂਬਰਾਂ ਨੇ ਸਾਂਝੀਆਂ ਥਾਵਾਂ 'ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ। ਸਰਪੰਚ ਨੇ ਕਿਹਾ ਕਿ ਉਹ ਨਜਾਇਜ਼ ਕਬਜ਼ੇ ਛਡਵਾਉਣਾ ਚਾਹੁੰਦਾ ਹੈ ਪਰ ਉਸ ਦੇ ਇਸ ਕੰਮ ਵਿੱਚ ਵੀ ਦਖਲ ਅੰਦਾਜ਼ੀ ਕੀਤੀ ਜਾ ਰਹੀ। ਪਿੰਡ ਦੇ ਮੌਜੂਦਾ ਸਰਪੰਚ ਦੇ ਪਾਣੀ ਵਾਲੀ ਟੈਂਕੀ 'ਤੇ ਚੜਨ ਕਰਕੇ ਪਿੰਡ ਦਾ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

Advertisement
×