ਅਮਲੋਹ (ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਅਮਲੋਹ ਦੇ ਪਿੰਡ ਬਡਗੁੱਜਰਾਂ ਦੇ ਕਾਂਗਰਸੀ ਸਰਪੰਚ ਬਲਕਾਰ ਸਿੰਘ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪੰਚਾਇਤ ਯੂਨੀਅਨ ਦਾ ਇੱਕ ਵਫ਼ਦ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮਿਲਿਆ। ਵਫ਼ਦ ਨੇ 10 ਅਕਤੂਬਰ ਤੱਕ ਅਲਟੀਮੇਟਮ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਅਤੇ ਬਾਕੀ ਮੰਗਾਂ ਨਾ ਮੰਨੀਆਂ ਤਾਂ ਉਹ 10 ਅਕਤੂਬਰ ਨੂੰ ਵੱਡੇ ਪੱਧਰ ’ਤੇ ਮੰਡੀ ਗੋਬਿੰਦਗੜ੍ਹ ਵਿਚ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਪੰਚਾਂ-ਸਰਪੰਚਾਂ ਨੂੰ ਹਰ ਪਿੰਡ ਵਿਚੋਂ ਟਰਾਲੀਆਂ ਰਾਹੀਂ ਪਹੁੰਚਣ ਦੀ ਵੀ ਅਪੀਲ ਕੀਤੀ।