ਅੰਮ੍ਰਿਤਸਰ ਹਵਾਈ ਅੱਡੇ ਤੋਂ ‘ਸੱਟਾ ਕਿੰਗ’ ਗ੍ਰਿਫ਼ਤਾਰ
ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਅੱਜ ਇਥੋਂ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਨੂੰ ਤੁਰੰਤ ਹੋਰ ਜਾਂਚ ਲਈ ਦਿੱਲੀ ਲਿਜਾਇਆ ਗਿਆ। ਮੁਲਜ਼ਮ ਦੀ ਪਛਾਣ ਰੂਬਲ ਸਰਦਾਰ ਦੱਸੀ ਗਈ...
Advertisement
ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਅੱਜ ਇਥੋਂ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਨੂੰ ਤੁਰੰਤ ਹੋਰ ਜਾਂਚ ਲਈ ਦਿੱਲੀ ਲਿਜਾਇਆ ਗਿਆ।
ਮੁਲਜ਼ਮ ਦੀ ਪਛਾਣ ਰੂਬਲ ਸਰਦਾਰ ਦੱਸੀ ਗਈ ਹੈ ਜਿਸ ਨੂੰ ਕਥਿਤ ਤੌਰ ’ਤੇ ਦਿੱਲੀ ਦੇ ‘ਸੱਟਾ ਕਿੰਗ’ ਵਜੋਂ ਜਾਣਿਆ ਜਾਂਦਾ ਹੈ। ਜਾਣਕਾਰੀ ਅਨੁਸਾਰ ਇਸ ਵਿਅਕਤੀ ਨੂੰ ਅੱਜ ਉਸ ਵੇਲੇ ਕਾਬੂ ਕੀਤਾ ਗਿਆ ਜਦੋਂ ਉਹ ਹਵਾਈ ਉਡਾਣ ਰਾਹੀਂ ਵਿਦੇਸ਼ ਜਾਣ ਦੀ ਤਿਆਰੀ ਵਿੱਚ ਸੀ। ਉਸ ਦੇ ਵਿਰੁੱਧ ਲੁੱਕਆਊਟ ਸਰਕੁਲਰ ਜਾਰੀ ਸਨ। ਲੁੱਕਆਊਟ ਨੋਟਿਸ ਦੇ ਕਾਰਨ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉਸ ਨੂੰ ਮੌਕੇ ’ਤੇ ਹੀ ਹਿਰਾਸਤ ਵਿੱਚ ਲੈ ਲਿਆ ਅਤੇ ਦਿੱਲੀ ਪੁਲੀਸ ਨੂੰ ਸੁਚਿਤ ਕੀਤਾ ਜਿਸ ਨੇ ਬਾਅਦ ਵਿੱਚ ਉਸ ਨੂੰ ਹਿਰਾਸਤ ’ਚ ਲੈ ਲਿਆ।
Advertisement
Advertisement