ਬਟਾਲਾ: ਰੋਜ਼ੀ ਰੋਟੀ ਲਈ ਸਾਊਦੀ ਅਰਬ ਗਏ ਬਟਾਲਾ ਨੇੜਲੇ ਪਿੰਡ ਰਸੂਲਪੁਰ ਦੇ ਨੌਜਵਾਨ ਦੀ ਵੀਰਵਾਰ ਨੂੰ ਟਰਾਲਾ ਪਲਟਣ ਕਾਰਨ ਮੌਤ ਹੋ ਗਈ। ਮ੍ਰਿਤਕ ਅਮਨਦੀਪ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤ ਕਰੀਬ ਡੇਢ ਕੁ ਸਾਲ ਪਹਿਲਾਂ ਸਾਊਦੀ ਅਰਬ ਗਿਆ ਸੀ, ਜਿੱਥੇ ਉਹ ਇੱਕ ਕੰਪਨੀ ਵਿੱਚ ਟਰਾਲਾ ਚਾਲਕ ਵਜੋਂ ਕੰਮ ਕਰਦਾ ਸੀ ਪਰ ਕੱਲ੍ਹ ਉਸ ਦਾ ਟਰਾਲਾ ਇੱਕ ਫਲਾਈ ਓਵਰ ਨਾਲ ਟਕਰਾਅ ਗਿਆ ਤੇ ਹਾਦਸੇ ’ਚ ਉਸ ਦੀ ਮੌਤ ਹੋ ਗਈ। ਪੀੜਤ ਪਿਓ ਨੇ ਪੁੱਤ ਦੀ ਦੇਹ ਪੰਜਾਬ ਲਿਆਉਣ ਦੀ ਮੰਗ ਕੀਤੀ ਹੈ। -ਨਿੱਜੀ ਪੱਤਰ ਪ੍ਰੇਰਕ