SC Commission ਨੇ ਵਰਜਿਤ ਸ਼ਬਦਾਂ ਦੀ ਵਰਤੋਂ ਦਾ ਨੋਟਿਸ ਲਿਆ
ਮਰਦਮਸ਼ੁਮਾਰੀ ਕਲਿਆਣ ਵਿਭਾਗ ਦੇ ਡਾਇਰੈਕਟਰ ਨੂੰ 13 ਮਈ ਨੂੰ ਤਲਬ ਕੀਤਾ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂਬੇ ਵਿੱਚ ਮਰਦਮਸ਼ੁਮਾਰੀ ਫਾਰਮ ਵਿੱਚ ਵਾਲਮੀਕਿ ਅਤੇ ਮਜ਼੍ਹਬੀ ਭਾਈਚਾਰੇ ਲਈ ਵਰਜਿਤ ਸ਼ਬਦਾਂ ਦੀ ਵਰਤੋਂ ਕਰਨ ਦਾ ਨੋਟਿਸ ਲਿਆ ਹੈ। ਇਸ ਦੇ ਨਾਲ ਹੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੇ ਜਨਗਣਨਾ ਕਲਿਆਣ ਵਿਭਾਗ ਪੰਜਾਬ ਦੇ ਡਾਇਰੈਕਟਰ ਅਤੇ ਸੂਬਾ ਨੋਡਲ ਅਫ਼ਸਰ ਨੂੰ 13 ਮਈ ਨੂੰ ਦਫ਼ਤਰ ਵਿੱਚ ਪੇਸ਼ ਹੋਣ ਲਈ ਤਲਬ ਕੀਤਾ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਮਰਦਮਸ਼ੁਮਾਰੀ ਫਾਰਮ ਵਿੱਚ ਵਾਲਮੀਕਿ ਅਤੇ ਮਜ਼੍ਹਬੀ ਭਾਈਚਾਰੇ ਲਈ ਗ਼ੈਰ-ਸਮਾਜਿਕ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਸਲਾ ਸੋਸ਼ਲ ਮੀਡੀਆ ਤੇ ਅਖਬਾਰਾਂ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ।
ਇਸ ਮਸਲੇ ਦੀ ਜਾਣਕਾਰੀ ਮਿਲਦਿਆਂ ਹੀ ਜਨਗਣਨਾ ਕਲਿਆਣ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਨਵਜੋਤ ਖੋਸਾ ਅਤੇ ਜਨਗਣਨਾ ਕਲਿਆਣ ਵਿਭਾਗ ਪੰਜਾਬ ਦੇ ਨੋਡਲ ਅਫ਼ਸਰ ਮਨਜੀਤ ਸਿੰਘ ਬਰਾੜ ਨੂੰ ਕਮਿਸ਼ਨ ਦਫਤਰ ਵਿੱਚ 13 ਮਈ ਨੂੰ ਨਿੱਜੀ ਤੌਰ ’ਤੇ ਤਲਬ ਕੀਤਾ ਗਿਆ। ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਪਿਛਲੇ 3-4 ਦਿਨਾਂ ਤੋਂ ਇਸ ਮਾਮਲੇ ’ਤੇ ਵਿਰੋਧ ਦਰਜ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪੰਜਾਬ ਭਰ ਵਿੱਚ ਕੁਝ ਜਥੇਬੰਦੀਆਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਵੀ ਸਾੜੇ ਗਏ ਸਨ।

