ਪੱਤਰ ਪ੍ਰੇਰਕ
ਕਾਲਾਂਵਾਲੀ, 9 ਮਾਰਚ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਪਿੰਡ ਦਾਦੂ ਦੇ ਗੁਰਦੁਆਰਾ ਗੁਰੂ ਗ੍ਰੰਥਸਰ ਵਿੱਚ ਸੰਬੋਧਨ ਕਰਦਿਆਂ ਆਖਿਆ ਕਿ ਪ੍ਰਧਾਨਗੀ ਦੀ ਥਾਂ ਗੁਰਦੁਆਰਿਆਂਂ ਦਾ ਪ੍ਰਬੰਧ ਅਤੇ ਧਰਮ ਪ੍ਰਚਾਰ ਜ਼ਰੂਰੀ ਹੈ। ਇਨ੍ਹਾਂ ਕੰਮਾਂ ਕਰਕੇ ਜੇ ਸੌ ਵਾਰ ਪ੍ਰਧਾਨ ਦੇ ਅਹੁਦੇ ਦੀ ਕੁਰਬਾਨੀ ਦੇਣੀ ਪਈ ਤਾਂ ਉਹ ਇਸ ਲਈ ਤਿਆਰ ਹਨ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੇ ਸਮੇਂ ਵਿੱਚ ਕਮੇਟੀ ਵੱਲੋਂ ਜੋ ਵੀ ਕੰਮ ਕੀਤੇ ਗਏ ਸਨ, ਉਨ੍ਹਾਂ ਦੀ ਜਾਂਚ ਕਰਵਾਈ ਜਾ ਰਹੀ ਹੈ। ਉੁਨ੍ਹਾਂ ਕਿਹਾ ਕਿ ਉਹ ਸਿੱਖ ਧਰਮ ਦਾ ਪ੍ਰਚਾਰ ਕਰਨ ਲਈ ਪ੍ਰਧਾਨ ਬਣੇ ਹਨ ਨਾ ਕੇ ਗੁਰੂਘਰਾਂ ਦੇ ਰੁਪਏ ਖਾਣ ਲਈ।