ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 29 ਮਈ
ਪੰਜਾਬੀ ਸਾਹਿਤ ਦੇ ਨਾਮਵਰ ਆਲੋਚਕ ਤੇ ਵਿਦਵਾਨ ਡਾ. ਹਰਚੰਦ ਸਿੰਘ ਬੇਦੀ(69) ਦਾ ਦੇਹਾਂਤ ਹੋ ਗਿਆ। ਉਹ ਸਾਹਿਤਕਾਰ ਬੇਦੀ ਲਾਲ ਸਿੰਘ ਦੇ ਪੁੱਤਰ ਅਤੇ ਦਿਲਜੀਤ ਸਿੰਘ ਬੇਦੀ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ ਦੇ ਭਰਾ ਸਨ। ਉਨ੍ਹਾਂ ਨੇ ਪਰਵਾਸੀ ਸਾਹਿਤ ਵਿੱਚ ਕੋਈ ਪੰਜ ਦਰਜਨ ਪੁਸਤਕਾਂ ਅਤੇ 10 ਕੋਸ਼ਾਂ ਦੀ ਸਿਰਜਨਾ ਕੀਤੀ। ਡਾ. ਹਰਚੰਦ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਂਟਰ ਫਾਰ ਇੰਮੀਗਰੈਂਟ ਦੇ ਮੁਖੀ ਵਜੋਂ ਸੇਵਾਵਾਂ ਨਿਭਾਈਆਂ। ਇਸ ਤੋਂ ਇਲਾਵਾ ਉਹ ਭਾਈ ਵੀਰ ਸਿੰਘ ਖੋਜ ਕੇਂਦਰ ਦੇ ਡਾਇਰੈਕਟਰ ਵੀ ਰਹੇ। ਇਸ ਸਮੇਂ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਨਰੇਰੀ ਪ੍ਰੋਫੈਸਰ ਦੀਆਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਦਾ ਸਸਕਾਰ ਭਲਕੇ 30 ਮਈ ਨੂੰ ਨਰਾਇਣਗੜ੍ਹ ਵਿੱਚ ਕੀਤਾ ਜਾਵੇਗਾ।