ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਐੱਸ ਡੀ ਐੱਮ ਤਰਨ ਤਾਰਨ ਐੱਸ ਸੀ ਕਮਿਸ਼ਨ ਅੱਗੇ ਪੇਸ਼

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਦੇ ਵਰਕਰਾਂ ਵੱਲੋਂ ਭਾਈ ਜੀਵਨ ਸਿੰਘ ਤੇ ਗੁਰੂ ਤੇਗ ਬਹਾਦਰ ਦੀ ਤਸਵੀਰ ਦੀ ਕਥਿਤ ਬੇਹੁਰਮਤੀ ਕਰਨ ਦੇ ਮਾਮਲੇ ਵਿੱਚ ਅੱਜ ਰਿਟਰਨਿੰਗ ਅਫ਼ਸਰ-ਕਮ-ਐੱਸ ਡੀ ਐੱਮ ਤਰਨ ਤਾਰਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ...
Advertisement

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਦੇ ਵਰਕਰਾਂ ਵੱਲੋਂ ਭਾਈ ਜੀਵਨ ਸਿੰਘ ਤੇ ਗੁਰੂ ਤੇਗ ਬਹਾਦਰ ਦੀ ਤਸਵੀਰ ਦੀ ਕਥਿਤ ਬੇਹੁਰਮਤੀ ਕਰਨ ਦੇ ਮਾਮਲੇ ਵਿੱਚ ਅੱਜ ਰਿਟਰਨਿੰਗ ਅਫ਼ਸਰ-ਕਮ-ਐੱਸ ਡੀ ਐੱਮ ਤਰਨ ਤਾਰਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (ਐੱਸ ਸੀ ਕਮਿਸ਼ਨ) ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੂਹਰੇ ਪੇਸ਼ ਹੋਏ। ਉਨ੍ਹਾਂ ਮੰਨਿਆ ਕਿ ਚੋਣ ਪ੍ਰਚਾਰ ਦੌਰਾਨ ਧਾਰਮਿਕ ਤਸਵੀਰਾਂ ਦੀ ਵਰਤੋਂ ਕਰ ਕੇ ਚੋਣ ਜ਼ਾਬਤੇ ਦਾ ਉਲੰਘਣਾ ਕੀਤੀ ਗਈ ਹੈ। ਇਸੇ ’ਤੇ ਕਾਰਵਾਈ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਐੱਸ ਐੱਸ ਪੀ ਤਰਨ ਤਾਰਨ ਨੂੰ 26 ਨਵੰਬਰ ਨੂੰ ਤਲਬ ਕੀਤਾ ਹੈ। ਸ੍ਰੀ ਗੜ੍ਹੀ ਨੇ ਕਿਹਾ ਇਹ ਮਾਮਲਾ ਸੋਸ਼ਲ ਮੀਡੀਆ ਅਤੇ ਅਖ਼ਬਾਰ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਸੀ।

Advertisement
Advertisement
Show comments