ਰਿਸ਼ਵਤ ਲੈਂਦਾ ਐੱਸ ਡੀ ਓ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐੱਸ ਡੀ ਓ) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ| ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਜ਼ਿਲ੍ਹਾ...
ਪੰਜਾਬ ਵਿਜੀਲੈਂਸ ਬਿਊਰੋ ਨੇ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐੱਸ ਡੀ ਓ) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ| ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਜ਼ਿਲ੍ਹਾ ਪਟਿਆਲਾ ਦੇ ਪਿੰਡ ਅਲੀਪੁਰ ਅਰਾਈਆਂ ਦੇ ਰਹਿਣ ਵਾਲੇ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗਿ੍ਫ਼ਤਾਰ ਕੀਤਾ ਗਿਆ ਹੈ| ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਐੱਸ ਡੀ ਓ ਹਰਦੀਪ ਸਿੰਘ ਉਸ ਦੇ ਓਵਰਲੋਡ ਟਿੱਪਰਾਂ ਦੇ ਚਲਾਨ ਕੱਟਣ ਦੀ ਧਮਕੀ ਦੇ ਰਿਹਾ ਸੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ| ਕਿਸੇ ਵੀ ਕਿਸਮ ਦੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਰਾਬਤਾ ਕੀਤਾ| ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਐੱਸ ਡੀ ਓ ਹਰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ|

