ਵਿਵਾਦਾਂ ਵਿਚ ਫਸੀ ਕਾਂਗਰਸ ਉਮੀਦਵਾਰਾਂ ਦੀ ਦੂਜੀ ਸੂਚੀ

ਵਿਵਾਦਾਂ ਵਿਚ ਫਸੀ ਕਾਂਗਰਸ ਉਮੀਦਵਾਰਾਂ ਦੀ ਦੂਜੀ ਸੂਚੀ

ਮੁੱਖ ਅੰਸ਼

  • ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਅੱਜ ਹੋਣ ਦੀ ਸੰਭਾਵਨਾ
  • ਸੋਨੀਆ ਗਾਂਧੀ ਨੇ ਸਬ ਕਮੇਟੀ ਬਣਾਈ

ਚਰਨਜੀਤ ਭੁੱਲਰ

ਚੰਡੀਗੜ੍ਹ, 23 ਜਨਵਰੀ

ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਵਿਵਾਦਾਂ ਵਿਚ ਫਸ ਗਈ ਹੈ। ਹੁਣ ਦੂਜੀ ਸੂਚੀ ਇੱਕ-ਦੋ ਦਿਨਾਂ ਵਿਚ ਜਾਰੀ ਹੋਣ ਦੀ ਸੰਭਾਵਨਾ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਭਲਕੇ ਕੇਂਦਰੀ ਚੋਣ ਕਮੇਟੀ ਦੀ ਮੁੜ ਮੀਟਿੰਗ ਬੁਲਾ ਲਈ ਹੈ ਜਿਸ ’ਚ ਦੂਜੀ ਸੂਚੀ ’ਤੇ ਮੋਹਰ ਲੱਗ ਸਕਦੀ ਹੈ। ਦੱਸਣਯੋਗ ਹੈ ਕਿ ਕੁੱਝ ਵਿਧਾਇਕਾਂ ਨੂੰ ਲੈ ਕੇ ਦੂਜੀ ਸੂਚੀ ਦੀ ਚਰਚਾ ਮੌਕੇ ਪ੍ਰਮੁੱਖ ਕਾਂਗਰਸੀ ਆਗੂਆਂ ’ਚ ਪੇਚ ਫਸ ਗਿਆ ਹੈ। ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਭਲਕੇ ਵਿਦੇਸ਼ ਤੋਂ ਦਿੱਲੀ ਪਰਤ ਰਹੇ ਹਨ। ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਲੰਘੇ ਕੱਲ੍ਹ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ ਸੀ ਜਿਸ ’ਚ 31 ਉਮੀਦਵਾਰਾਂ ਦੀ ਦੂਜੀ ਸੂਚੀ ਨੂੰ ਲੈ ਕੇ ਪੇਚ ਫਸ ਗਿਆ। 

ਵੇਰਵਿਆਂ ਅਨੁਸਾਰ ਜਿਨ੍ਹਾਂ ਉਮੀਦਵਾਰਾਂ ਦੀ ਟਿਕਟ ਨੂੰ ਲੈ ਕੇ ਆਗੂ ਆਹਮੋ-ਸਾਹਮਣੇ ਹੋਏ ਹਨ, ਉਨ੍ਹਾਂ ਦੇ ਮਸਲੇ ਨੂੰ ਸੁਲਝਾਉਣ ਲਈ ਇੱਕ ਸਬ ਕਮੇਟੀ ਬਣਾਈ ਗਈ ਹੈ ਜਿਸ ਵਿਚ ਪਾਰਟੀ ਦੇ ਸਕੱਤਰ ਕੇ ਸੀ ਵੇਣੂਗੋਪਾਲ ਅਤੇ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਅਜੈ ਮਾਕਨ ਸ਼ਾਮਲ ਹਨ। ਪਤਾ ਲੱਗਾ ਹੈ ਕਿ ਵਿਧਾਇਕਾਂ ਦੀ ਟਿਕਟ ਕੱਟੇ ਜਾਣ ਨੂੰ ਲੈ ਕੇ ਪੇਚ ਫਸਿਆ ਹੈ। ਇਸ ਮਾਮਲੇ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਸੁਨੀਲ ਜਾਖੜ ਆਹਮੋ-ਸਾਹਮਣੇ ਹਨ। 

ਸੂਤਰਾਂ ਮੁਤਾਬਕ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿਚ ਭੋਆ ਹਲਕੇ ਤੋਂ ਵਿਚਾਰ ਚਰਚਾ ਹਾਲੇ ਸ਼ੁਰੂ ਹੋਈ ਸੀ ਕਿ ਪ੍ਰਮੁੱਖ ਆਗੂਆਂ ਵਿਚ ਆਪਸੀ ਸਹਿਮਤੀ ਨਾ ਬਣ ਸਕੀ। ਚੇਤੇ ਰਹੇ ਕਿ ਕਾਂਗਰਸ ਦੀ ਦੂਜੀ ਸੂਚੀ ਵਿਚ 31 ਉਮੀਦਵਾਰ ਐਲਾਨੇ ਜਾਣੇ ਹਨ  ਅਤੇ 13 ਮੌਜੂਦਾ ਵਿਧਾਇਕਾਂ ਦੀ ਟਿਕਟ ਦਾ ਫ਼ੈਸਲਾ ਵੀ ਹਾਲੇ ਹੋਣਾ ਬਾਕੀ ਹੈ। ਸਕਰੀਨਿੰਗ ਕਮੇਟੀ ਤਰਫ਼ੋਂ ਦੂਜੀ ਸੂਚੀ ਲਈ ਆਖ਼ਰੀ ਨਾਮ ਭੇਜੇ ਜਾ ਚੁੱਕੇ ਹਨ। ਹੁਣ ਬਣਾਈ ਸਬ-ਕਮੇਟੀ ਦੀ ਰਿਪੋਰਟ ਮਗਰੋਂ ਦੂਜੀ ਸੂਚੀ ’ਤੇ ਮੋਹਰ ਲੱਗਣੀ ਹੀ ਬਾਕੀ ਰਹਿ ਜਾਣੀ ਹੈ।  ਪੰਜਾਬ ਵਿਧਾਨ ਸਭਾ ਚੋਣਾਂ ਲਈ 25 ਜਨਵਰੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਹੋਣੇ ਸ਼ੁਰੂ ਹੋ ਜਾਣੇ ਹਨ ਜਿਸ ਕਰਕੇ ਕਾਂਗਰਸ ਪਾਰਟੀ ਕਿਸੇ ਖ਼ਾਸ ਵਿਵਾਦ ਦੀ ਸੂਰਤ ਵਿਚ ਪੰਜ-ਸੱਤ ਟਿਕਟਾਂ ਦਾ ਐਲਾਨ ਰੋਕ ਕੇ ਦੂਜੀ ਸੂਚੀ ਨੂੰ ਭਲਕੇ ਜਾਰੀ ਕਰ ਸਕਦੀ ਹੈ।

ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ ਇਸ ਗੱਲ ’ਤੇ ਇਕਮਤ ਨਜ਼ਰ ਆਏ ਕਿ ਕਿਸੇ ਵੀ  ਿਵਵਾਦ ’ਚ ਘਿਰੇ ਵਿਧਾਇਕ ਨੂੰ ਮੁੜ ਚੋਣਾਂ ਵਿਚ ਨਾ ਉਤਾਰਿਆ ਜਾਵੇ। ਸੂਤਰਾਂ ਅਨੁਸਾਰ ਪੰਜਾਬ ਦੇ ਪ੍ਰਮੁੱਖ ਆਗੂਆਂ ’ਚ ਮੁੜ ਘੁੰਡੀ ਫਸ ਗਈ ਤਾਂ ਉਮੀਦਵਾਰਾਂ ਦੀ ਦੂਜੀ ਸੂਚੀ ਇੱਕ-ਦੋ ਦਿਨਾਂ ਲਈ ਲਟਕ ਵੀ ਸਕਦੀ ਹੈ। ਸ਼ਨਿੱਚਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਆਖ ਚੁੱਕੇ ਹਨ ਕਿ ਉਮੀਦਵਾਰਾਂ ਦੀ ਦੂਜੀ ਸੂਚੀ ਦੋ-ਚਾਰ ਦਿਨਾਂ ਵਿਚ ਜਾਰੀ ਹੋ ਜਾਵੇਗੀ। ਉਧਰ ਜਿਨ੍ਹਾਂ ਟਿਕਟਾਂ ਦਾ ਫ਼ੈਸਲਾ ਹੋਣਾ ਬਾਕੀ ਹੈ, ਉਨ੍ਹਾਂ ਸੀਟਾਂ ’ਤੇ ਦਾਅਵੇਦਾਰਾਂ ਨੂੰ ਧੁੜਕੂ ਲੱਗਾ ਹੋਇਆ ਹੈ ਅਤੇ ਉਹ ਖੁੱਲ੍ਹ ਕੇ ਚੋਣ ਪ੍ਰਚਾਰ ਵੀ ਨਹੀਂ ਕਰ ਰਹੇ ਹਨ। ਟਿਕਟਾਂ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਨੇ ਪਹਿਲਕਦਮੀ ਦਿਖਾਈ ਹੈ।

ਖਹਿਰਾ ਨੂੰ ਪਾਰਟੀ ’ਚੋਂ ਕੱਢਿਆ ਜਾਵੇ: ਰਾਣਾ ਗੁਰਜੀਤ

ਚੰਡੀਗੜ੍ਹ (ਟਨਸ): ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਪਾਰਟੀ ’ਚੋਂ ਕੱਢਣ ਦੀ ਅਪੀਲ ਕੀਤੀ ਹੈ| ਉਨ੍ਹਾਂ ਤਰਕ ਦਿੱਤਾ ਕਿ ਸੁਖਪਾਲ ਖਹਿਰਾ ਦੀ ਡਰੱਗ ਮਨੀ ਲਾਂਡਰਿੰਗ ਵਿੱਚ ਕਥਿਤ ਸ਼ਮੂਲੀਅਤ ਹੈ ਅਤੇ ਉਹ ਇਸ ਵੇਲੇ ਜੇਲ੍ਹ ਵਿੱਚ ਬੰਦ ਹਨ| ਉਨ੍ਹਾਂ ਕਿਹਾ ਕਿ ਡਰੱਗ ਮਨੀ ਦਾ ਕੇਸ ਕੋਈ ਆਮ ਕੇਸ ਨਹੀਂ ਹੈ| ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਨਸ਼ਿਆਂ ਦੇ ਮੁੱਦੇ ’ਤੇ ਸਖ਼ਤ ਸਟੈਂਡ ਲੈਣਾ ਚਾਹੀਦਾ ਹੈ, ਜਿਹੜਾ ਵੀ ਵਿਅਕਤੀ ਦਾਗ਼ੀ ਹੈ, ਉਸ ਨੂੰ ਕਾਂਗਰਸ ਵੱਲੋਂ ਉਮੀਦਵਾਰ ਨਹੀਂ ਬਣਾਇਆ ਜਾਣਾ ਚਾਹੀਦਾ| ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਾਂਗਰਸ ਨਸ਼ਿਆਂ ਨੂੰ ਖ਼ਤਮ ਕਰਨ ਦੀ ਸਹੁੰ ਖਾ ਰਹੀ ਹੈ ਤੇ ਦੂਜੇ ਪਾਸੇ ਦਾਗ਼ੀ ਵਿਅਕਤੀ ਨੂੰ ਟਿਕਟ ਦਿੱਤੀ ਜਾ ਰਹੀ ਹੈ| ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਖ਼ੁਦ ਸਾਲ 2015 ਵਿੱਚ ਪੰਜਾਬ ਵਿਚਲੀ ਨਸ਼ਿਆਂ ਦੀ ਸਮੱਸਿਆ ਨੂੰ ਕਾਫ਼ੀ ਗੰਭੀਰਤਾ ਨਾਲ ਲਿਆ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All