ਫਾਸਟਰੈਕ ਪੰਜਾਬ ਪੋਰਟਲ ਦਾ ਦੂਜਾ ਪੜਾਅ ਸ਼ੁਰੂ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਫਾਸਟਰੈਕ ਪੰਜਾਬ ਪੋਰਟਲ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਹੁਣ ਉਦਯੋਗਾਂ ਦੇ ਪਰਵਾਸ ਨੂੰ ਪੁੱਠਾ ਗੇੜ ਪਿਆ ਹੈ ਜਿਸ ਦੇ ਨਤੀਜੇ ਵਜੋਂ ਸੂਬੇ ’ਚ 1.40 ਲੱਖ ਕਰੋੜ...
Advertisement
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਫਾਸਟਰੈਕ ਪੰਜਾਬ ਪੋਰਟਲ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਹੁਣ ਉਦਯੋਗਾਂ ਦੇ ਪਰਵਾਸ ਨੂੰ ਪੁੱਠਾ ਗੇੜ ਪਿਆ ਹੈ ਜਿਸ ਦੇ ਨਤੀਜੇ ਵਜੋਂ ਸੂਬੇ ’ਚ 1.40 ਲੱਖ ਕਰੋੜ ਦਾ ਨਵਾਂ ਨਿਵੇਸ਼ ਹੋਇਆ ਹੈ ਅਤੇ ਕਰੀਬ ਪੰਜ ਲੱਖ ਨੌਕਰੀਆਂ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਦੱਸਿਆ ਕਿ ‘ਫਾਸਟਰੈਕ ਪੰਜਾਬ ਪੋਰਟਲ’ ਰਾਹੀਂ ਨੌਂ ਵਿਭਾਗਾਂ ਦੀਆਂ 47 ਸੇਵਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪੋਰਟਲ ਜ਼ਰੀਏ 173 ਸੇਵਾਵਾਂ ਇੱਕੋ ਛੱਤ ਹੇਠ ਪ੍ਰਦਾਨ ਕੀਤੀਆਂ ਜਾਣਗੀਆਂ। ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਹੁਣ ਕੋਈ ਵੀ ਵਿਅਕਤੀ ਸਿਰਫ਼ ਪੰਜ ਦਿਨਾਂ ਵਿੱਚ ਯੂਨਿਟ ਦੇ ਨਿਰਮਾਣ ਜਾਂ ਵਪਾਰਕ ਉਤਪਾਦਨ ਸ਼ੁਰੂ ਕਰਨ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰ ਸਕਦਾ ਹੈ।
Advertisement
Advertisement
