ਪਟਿਆਲਾ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਦੇ ਪਹਿਲੇ ਗੇੜ ਤਹਿਤ 9126 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਜਾ ਚੁੱਕੇ ਹਨ। ਜਲਦੀ ਹੀ ਪਟਿਆਲਾ ਜ਼ਿਲ੍ਹੇ ਦੀ ਨਾਜਾਇਜ਼ ਕਬਜ਼ਿਆਂ ਹੇਠਲੀ 229 ਏਕੜ ਪੰਚਾਇਤੀ ਜ਼ਮੀਨ ਵੀ ਛੁਡਵਾਈ ਜਾਵੇਗੀ। ਅੱਜ ਇੱਥੇ ਸਰਕਟ ਹਾਊਸ ਵਿੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਮਗਰੋਂ ਮੰਤਰੀ ਨੇ ਕਿਹਾ ਕਿ ਕਬਜ਼ਾ ਛੁਡਾਊ ਮੁਹਿੰਮ ਪਹਿਲੀ ਮਈ 2022 ਨੂੰ ਸ਼ੁਰੂ ਕੀਤੀ ਗਈ ਸੀ ਤੇ ਝੋਨੇ ਦੀ ਵਾਢੀ ਮਗਰੋਂ ਇਸ ਮੁਹਿੰਮ ਨੂੰ ਮੁੜ ਭਖ਼ਾਇਆ ਜਾਵੇਗਾ। -ਖੇਤਰੀ ਪ੍ਰਤੀਨਿਧ