ਜ਼ਹਿਰ ਖਾਣ ਵਾਲੇ ਦੂਜੇ ਨੌਜਵਾਨ ਦੀ ਮੌਤ
ਪਿੰਡ ਗੜ੍ਹਪਧਾਣਾ ਵਿੱਚ ਤਿੰਨ ਨੌਜਵਾਨਾਂ ਵੱਲੋਂ ਜ਼ਹਿਰੀਲੀ ਦਵਾਈ ਨਿਗਲਣ ਦੇ ਮਾਮਲੇ ਵਿੱਚ ਅੱਜ ਇਕ ਹੋਰ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ, ਜਦੋਂ ਕਿ ਜ਼ੇਰੇ ਇਲਾਜ ਤੀਜੇ ਨੌਜਵਾਨ ਮਨਿੰਦਰ ਸਿੰਘ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।...
Advertisement
ਪਿੰਡ ਗੜ੍ਹਪਧਾਣਾ ਵਿੱਚ ਤਿੰਨ ਨੌਜਵਾਨਾਂ ਵੱਲੋਂ ਜ਼ਹਿਰੀਲੀ ਦਵਾਈ ਨਿਗਲਣ ਦੇ ਮਾਮਲੇ ਵਿੱਚ ਅੱਜ ਇਕ ਹੋਰ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ, ਜਦੋਂ ਕਿ ਜ਼ੇਰੇ ਇਲਾਜ ਤੀਜੇ ਨੌਜਵਾਨ ਮਨਿੰਦਰ ਸਿੰਘ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕੱਲ੍ਹ ਪਰਮਜੀਤ ਸਿੰਘ (15) ਪੁੱਤਰ ਦਵਿੰਦਰ ਸਿੰਘ ਦੀ ਮੌਤ ਹੋਈ ਸੀ, ਜਦਕਿ ਅੱਜ ਦਿਲਪ੍ਰੀਤ ਸਿੰਘ (22) ਪੁੱਤਰ ਜਸਵੰਤ ਸਿੰਘ ਦੀ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਦਿਲਪ੍ਰੀਤ ਸਿੰਘ ਆਨਲਾਈਨ ਗੇਮਿੰਗ ਕਾਰੋਬਾਰ ਵਿੱਚ ਨੁਕਸਾਨ ਹੋਣ ਕਾਰਨ ਪ੍ਰੇਸ਼ਾਨ ਸੀ, ਜਿਸ ਦੇ ਚੱਲਦਿਆਂ ਉਸ ਨੇ ਕੱਲ੍ਹ ਆਪਣੇ ਦੋ ਦੋਸਤਾਂ ਨੂੰ ਘਰ ਬੁਲਾਇਆ ਅਤੇ ਤਿੰਨਾਂ ਨੇ ਇਕੱਠਿਆਂ ਸਲਫਾਸ ਦੀਆਂ ਗੋਲੀਆਂ ਖਾ ਲਈਆਂ ਸਨ। ਇਸ ਸਬੰਧੀ ਥਾਣਾ ਔੜ ਦੇ ਐੱਸ ਐੱਚ ਓ ਸਤਨਾਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਮਗਰੋਂ ਲਾਸ਼ਾਂ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਜਾਵੇਗਾ।
Advertisement
Advertisement
×

