ਲੈਂਡ ਪੂਲਿੰਗ ਨੀਤੀ ਲਈ ‘ਆਪ’ ਤੇ ਭਾਜਪਾ ’ਚ ਗੁਪਤ ਸਮਝੌਤਾ: ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਹੈ ਕਿ ‘ਆਪ’ ਦੀ ਲੈਂਡ ਪੂਲਿੰਗ ਨੀਤੀ ਕੇਂਦਰ ਸਰਕਾਰ ਦੇ ਸਮਰਥਨ ਅਤੇ ਸਰਪ੍ਰਸਤੀ ਹੇਠ ਲਿਆਂਦੀ ਗਈ ਹੈ ਤਾਂ ਜੋ ਭਾਜਪਾ ਨੂੰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ‘ਆਪ’...
Advertisement
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਹੈ ਕਿ ‘ਆਪ’ ਦੀ ਲੈਂਡ ਪੂਲਿੰਗ ਨੀਤੀ ਕੇਂਦਰ ਸਰਕਾਰ ਦੇ ਸਮਰਥਨ ਅਤੇ ਸਰਪ੍ਰਸਤੀ ਹੇਠ ਲਿਆਂਦੀ ਗਈ ਹੈ ਤਾਂ ਜੋ ਭਾਜਪਾ ਨੂੰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ‘ਆਪ’ ਚਲਾਕੀ ਨਾਲ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਭਾਜਪਾ ਦੇ ਪੈਰ ਜਮਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਾਰਲੀਮਾਨੀ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਨੂੰ ਕਿਸਾਨ ਵਿਰੋਧੀ ਨੀਤੀਆਂ ਕਾਰਨ ਪਿੰਡਾਂ ਵਿੱਚ ਜਾਣ ਦੀ ਇਜਾਜ਼ਤ ਨਹੀਂ ਸੀ। ਜਿੱਥੇ ਭਾਜਪਾ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਆਪਣਾ ਰਾਹ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਪਿੰਡਾਂ ਵਿੱਚ ਹੀ ‘ਆਪ’ ਦੇ ਜਾਣ ’ਤੇ ਪਾਬੰਦੀ ਲਗਾਈ ਜਾ ਰਹੀ ਹੈ। ਇਹ ਦੋਵਾਂ ਪਾਰਟੀਆਂ ਵਿਚਕਾਰ ਦੋਸਤਾਨਾ ਮੈਚ ਖੇਡਣ ਦਾ ਸ਼ੱਕ ਹੁੰਦਾ ਹੈ।
Advertisement
Advertisement