ਇਰਾਨ ਤੇ ਇਜ਼ਰਾਈਲ ’ਚ ਗੁਰੂ-ਘਰਾਂ ਤੇ ਪਾਵਨ ਸਰੂਪਾਂ ਦੀ ਸੁਰੱਖਿਆ ਮੰਗੀ
ਪੱਤਰ ਪ੍ਰੇਰਕ ਅੰਮ੍ਰਿਤਸਰ, 22 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਇਰਾਨ ਅਤੇ ਇਜ਼ਰਾਈਲ ਵਿਚਲੇ ਜੰਗੀ ਹਾਲਾਤ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਿਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਸੁਰੱਖਿਆ...
Advertisement
ਪੱਤਰ ਪ੍ਰੇਰਕ
ਅੰਮ੍ਰਿਤਸਰ, 22 ਜੂਨ
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਇਰਾਨ ਅਤੇ ਇਜ਼ਰਾਈਲ ਵਿਚਲੇ ਜੰਗੀ ਹਾਲਾਤ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਿਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਫੌਰੀ ਢੁੱਕਵੇਂ ਕਦਮ ਚੁੱਕਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਇਰਾਨ ਤੇ ਇਜ਼ਰਾਈਲ ਵਿੱਚ ਜੰਗ ਦੇ ਨਾਜ਼ੁਕ ਹਾਲਾਤ ਕਾਰਨ ਉਥੇ ਸਥਿਤ ਗੁਰਦੁਆਰਿਆਂ ਅਤੇ ਸ੍ਰੀ ਗੁਰੂ ਗ੍ਰੰਥ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਆਪਣੇ ਕੂਟਨੀਤਕ ਸਬੰਧਾਂ ਤੇ ਕੌਮਾਂਤਰੀ ਮੰਚਾਂ ਦੀ ਵਰਤੋਂ ਕਰਦਿਆਂ ਦੋਵਾਂ ਸਰਕਾਰਾਂ ਨਾਲ ਸੰਪਰਕ ਕਰਕੇ ਗੁਰੂ-ਘਰਾਂ ਅਤੇ ਪਾਵਨ ਸਰੂਪਾਂ ਦੀ ਸੁਰੱਖਿਆ ਯਕੀਨੀ ਬਣਾਵੇ।
Advertisement
×