ਅੰਮ੍ਰਿਤਸਰ, 23 ਨਵੰਬਰ
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਕਿਹਾ ਕਿ ਭਾਰਤ-ਪਾਕਿਸਤਾਨ ਸਰਹੱਦ ਉੱਤੇ ਸੁਰੱਖਿਆ ਵਧਾਈ ਜਾਵੇਗੀ। ਉਨ੍ਹਾਂ ਨੇ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਜਲਦੀ ਹੀ ਪੇਂਡੂ ਇਲਾਕਿਆਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਮੀਟਿੰਗ ਵਿੱਚ ਪੰਜਾਬ ਦੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਸਣੇ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਤੇ ਸੀਨੀਅਰ ਪੁਲੀਸ ਅਧਿਕਾਰੀ ਹਾਜ਼ਰ ਸਨ। -ਏਜੰਸੀ