ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੀਚੇਵਾਲ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਮੰਗ

ਪ੍ਰਧਾਨ ਮੰਤਰੀ, ਕੇਂਦਰੀ ਖੇਤੀ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
Advertisement

ਹਤਿੰਦਰ ਮਹਿਤਾ

ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

Advertisement

ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਮੰਡ ਇਲਾਕੇ ਦੇ ਕਿਸਾਨਾਂ ਨਾਲ ਹਰ ਦੂਜੇ ਜਾਂ ਤੀਜੇ ਸਾਲ ਅਜਿਹਾ ਭਾਣਾ ਵਾਪਰਦਾ ਹੈ, ਜਿਸ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਤਬਾਹ ਹੋ ਜਾਂਦੀ ਹੈ। ਸ੍ਰੀ ਸੀਚੇਵਾਲ ਨੇ ਪੱਤਰ ਰਾਹੀਂ ਇਹ ਵੀ ਮੰਗ ਕੀਤੀ ਕਿ ਪੀੜਤ ਕਿਸਾਨਾਂ ਵੱਲੋਂ ਜਿਹੜਾ ਕਰਜ਼ਾ ਬੈਂਕਾਂ ਤੋਂ ਲਿਆ ਗਿਆ ਹੈ, ਉਨ੍ਹਾਂ ਦੀਆਂ ਕਿਸ਼ਤਾਂ ਮੁਲਤਵੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜਦੋਂ ਫ਼ਸਲਾਂ ਹੀ ਬਰਬਾਦ ਹੋ ਗਈਆਂ ਹਨ ਤਾਂ ਕਿਸਾਨ ਕਰਜ਼ੇ ਦੀਆਂ ਕਿਸ਼ਤਾਂ ਕਿਵੇਂ ਮੋੜਨਗੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਕਿਸਾਨਾਂ ਦੇ ਖੇਤਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਸਕੇ।

ਬਿਆਸ ਦਰਿਆ ’ਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ

ਐੱਮਪੀ ਸੀਚੇਵਾਲ ਨੇ ਅੱਜ ਸਵੇਰੇ ਬਾਊਪੁਰ ਜਾ ਕੇ ਬਿਆਸ ਦਰਿਆ ’ਤੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਬਿਆਸ ਦਰਿਆ ਅੰਦਰ ਲੱਗੇ ਐਡਵਾਂਸ ਬੰਨ੍ਹਾਂ ਨੂੰ ਤਿੰਨ ਥਾਵਾਂ- ਕਰਮੂਵਾਲ ਪੱਤਣ, ਬਾਊਪੁਰ ਅਤੇ ਆਹਲੀ ਕਲਾਂ ਤੋਂ ਢਾਹ ਲੱਗ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਐਡਵਾਂਸ ਬੰਨ੍ਹਾਂ ਨੂੰ ਟੁੱਟਣ ਤੋਂ ਬਚਾਉਣ ਲਈ ਕਿਸਾਨ ਦਿਨ-ਰਾਤ ਕੋਸ਼ਿਸ਼ ਵਿੱਚ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਬਿਆਸ ਦਰਿਆ ਦੇ ਐਨ ਵਿਚਕਾਰ ਟਾਪੂਨੁਮਾ ਮੰਡ ਇਲਾਕੇ ਵਿੱਚ 16 ਦੇ ਕਰੀਬ ਪਿੰਡ ਹਨ, ਜੋ ਇਸ ਵੇਲੇ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੇ ਹਨ। ਪਿਛਲੇ ਕਈ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਪੈ ਰਹੇ ਮੀਂਹ ਕਾਰਨ ਇਹ ਸਥਿਤੀ ਕਾਫ਼ੀ ਵਿਗੜਦੀ ਜਾ ਰਹੀ ਹੈ।

Advertisement
Show comments