ਸੀਚੇਵਾਲ ਨੇ ਖਾੜੀ ਦੇਸ਼ਾਂ ’ਚ ਨੌਜਵਾਨਾਂ ਨੂੰ ਬੰਦੀ ਬਣਾਉਣ ਦਾ ਮੁੱਦਾ ਚੁੱਕਿਆ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਸੰਸਦ ’ਚ ਖਾੜੀ ਦੇਸ਼ਾਂ ’ਚ ਭਾਰਤੀ ਨੌਜਵਾਨਾਂ ਨੂੰ ਅਗਵਾ ਕਰ ਕੇ ਫਿਰੌਤੀਆਂ ਮੰਗਣ ਦਾ ਮੁੱਦਾ ਚੁੱਕਿਆ। ਸੰਤ ਸੀਚੇਵਾਲ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੁੱਛੇ ਲਿਖਤੀ ਸਵਾਲ ਵਿੱਚ ਕਿਹਾ ਕਿ ਮਾਝੇ ਤੇ...
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਸੰਸਦ ’ਚ ਖਾੜੀ ਦੇਸ਼ਾਂ ’ਚ ਭਾਰਤੀ ਨੌਜਵਾਨਾਂ ਨੂੰ ਅਗਵਾ ਕਰ ਕੇ ਫਿਰੌਤੀਆਂ ਮੰਗਣ ਦਾ ਮੁੱਦਾ ਚੁੱਕਿਆ। ਸੰਤ ਸੀਚੇਵਾਲ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੁੱਛੇ ਲਿਖਤੀ ਸਵਾਲ ਵਿੱਚ ਕਿਹਾ ਕਿ ਮਾਝੇ ਤੇ ਦੋਆਬੇ ਦੇ ਕੁਝ ਪੀੜਤ ਪਰਿਵਾਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਉਨ੍ਹਾਂ ਨੇ ਬੱਚਿਆਂ ਨੂੰ ਚੰਗੀ ਤਨਖ਼ਾਹ ਦਾ ਝਾਂਸਾ ਦੇ ਕੇ ਟਰੈਵਲ ਏਜੰਟ ਖਾੜੀ ਦੇਸ਼ਾਂ ਵਿੱਚ ਲੈ ਜਾਂਦੇ ਹਨ ਤੇ ਉਥੇ ਜਾ ਕੇ ਬੱਚਿਆਂ ਨੂੰ ਅਗਵਾ ਕਰ ਲੈਂਦੇ ਹਨ। ਉਨ੍ਹਾਂ ’ਤੇ ਅਣਮਨੁੱਖੀ ਤਸ਼ੱਦਦ ਕੀਤਾ ਜਾਂਦਾ ਹੈ। ਕਈ ਨੌਜਵਾਨਾਂ ਦੀਆਂ ਇਤਰਾਜ਼ਯੋਗ ਵੀਡੀਓ ਬਣਾ ਕੇ ਮਾਪਿਆਂ ਨੂੰ ਬਲੈਕਮੇਲ ਕੀਤਾ ਜਾਂਦਾ ਹੈ। ਸੰਤ ਸੀਚੇਵਾਲ ਨੇ ਵਿਦੇਸ਼ ਮੰਤਰਾਲੇ ਨੂੰ ਪੁੱਛਿਆ, ‘‘ਕੀ ਸਰਕਾਰ ਕੋਲ ਅਜਿਹੀ ਜਾਣਕਾਰੀ ਹੈ ਕਿ ਭਾਰਤੀ ਨੌਜਵਾਨਾਂ ਨੂੰ ਇਰਾਕ ਅਤੇ ਇਰਾਨ ਸਮੇਤ ਹੋਰ ਖਾੜੀ ਦੇਸ਼ਾਂ ਵਿੱਚ ਵਾਧੂ ਤਨਖਾਹ ਵਾਲੀਆਂ ਨੌਕਰੀਆਂ ਦੇ ਝੂਠੇ ਵਾਅਦੇ ਕਰਕੇ ਲੁਭਾਇਆ ਜਾਂਦਾ ਹੈ ਅਤੇ ਬਾਅਦ ਵਿੱਚ ਤਸਕਰਾਂ ਵੱਲੋਂ ਵਿਛਾਏ ਨੈੱਟਵਰਕ ਰਾਹੀਂ ਬੰਦੀ ਬਣਾ ਲਿਆ ਜਾਂਦਾ ਹੈ। ਅਜਿਹੇ ਠੱਗ ਟਰੈਵਲ ਏਜੰਟਾਂ ਵਿਰੁੱਧ ਸਰਕਾਰ ਕੀ ਕਾਰਵਾਈ ਕਰੇਗੀ’’। ਇਸ ਦੇ ਜਵਾਬ ਵਿੱਚ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਦੱਸਿਆ ਕਿ ਠੱਗ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਕਰਨ ਲਈ ਸ਼ਿਕਾਇਤਾਂ ਮਿਲਦੀਆਂ ਹਨ ਤਾਂ ਮੰਤਰਾਲਾ ਤੁਰੰਤ ਹਰਕਤ ਵਿੱਚ ਆ ਜਾਂਦਾ ਹੈ।

