ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੀਚੇਵਾਲ ਨੇ ਰੂਸ ’ਚ ਫਸੇ ਭਾਰਤੀਆਂ ਦਾ ਮਸਲਾ ਸੰਸਦ ’ਚ ਉਠਾਇਆ

ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਪ੍ਰਸ਼ਨ ਕਾਲ ਦੌਰਾਨ ਰੂਸੀ ਫੌਜ ’ਚ ਫਸੇ ਹੋਏ ਭਾਰਤੀਆਂ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਉਨ੍ਹਾਂ ਵਿਦੇਸ਼ ਮੰਤਰਾਲੇ ਨੂੰ ਪੁੱਛਿਆ ਹੈ ਕਿ ਰੂਸ ’ਚ ਫਸੇ ਭਾਰਤੀਆਂ ਦੇ ਵੇਰਵੇ ਕਿਉਂ ਨਹੀਂ ਦਿੱਤੇ...
Advertisement

ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਪ੍ਰਸ਼ਨ ਕਾਲ ਦੌਰਾਨ ਰੂਸੀ ਫੌਜ ’ਚ ਫਸੇ ਹੋਏ ਭਾਰਤੀਆਂ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਉਨ੍ਹਾਂ ਵਿਦੇਸ਼ ਮੰਤਰਾਲੇ ਨੂੰ ਪੁੱਛਿਆ ਹੈ ਕਿ ਰੂਸ ’ਚ ਫਸੇ ਭਾਰਤੀਆਂ ਦੇ ਵੇਰਵੇ ਕਿਉਂ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਰੂਸ ’ਚ ਫਸੇ ਭਾਰਤੀ ਨਾਗਰਿਕਾਂ ਨੂੰ ਸਹਾਇਤਾ ਪ੍ਰਦਾਨ ਤੇ ਸੁਰੱਖਿਅਤ ਵਾਪਸੀ ਲਈ ਚੁੱਕੇ ਕਦਮਾਂ ਬਾਰੇ ਵੀ ਸਵਾਲ ਕੀਤਾ। ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਦੱਸਿਆ ਕਿ ਰੂਸੀ ਹਥਿਆਰਬੰਦ ਫੌਜਾਂ ’ਚ 127 ਭਾਰਤੀ ਨਾਗਰਿਕ ਸਨ, ਜਿਨ੍ਹਾਂ ’ਚੋਂ 98 ਵਾਪਸ ਆ ਚੁੱਕੇ ਹਨ।

Advertisement
Advertisement
Show comments