ਪੱਤਰ ਪ੍ਰੇਰਕ
ਚੰਡੀਗੜ੍ਹ, 16 ਅਗਸਤ
ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ. ਰਾਵਿੰਦਰ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸਰਕਾਰੀ ਕਾਲਜਾਂ ਵਿੱਚ ਲੰਬੇ ਸਮੇਂ ਤੋਂ ਕੰਮ ਕਰਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਵੱਡੀਆਂ ਉਮੀਦਾਂ ਹਨ। ਉਹ ਪਿਛਲੇ 20 ਸਾਲਾਂ ਤੋਂ ਸਰਕਾਰੀ ਕਾਲਜਾਂ ’ਚ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ ਤੇ ਸਮੇਂ ਦੀਆਂ ਹਕੂਮਤਾਂ ਨੇ ਉਨ੍ਹਾਂ ਦਾ ਆਰਥਿਕ ਤੇ ਮਾਨਸਿਕ ਸੋਸ਼ਣ ਕੀਤਾ ਹੈ। ਉਨ੍ਹਾਂ ਪੰਜਾਬ ਮੰਤਰੀ ਮੰਡਲ ਵੱਲੋਂ ਬੀਤੇ ਦਿਨੀਂ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਦਿੱਤੀਆਂ ਛੁੱਟੀਆਂ ਦੇ ਫੈਸਲੇ ਦਾ ਸਵਾਗਤ ਕਰਦਿਆਂ ਮੰਗ ਕੀਤੀ ਕਿ 900 ਗੈਸਟ ਪ੍ਰੋਫ਼ੈਸਰਾਂ ਦੀ ਨੌਕਰੀ ਨੂੰ ਸੁਰੱਖਿਅਤ ਕਰ ਕੇ ਬਿਨਾਂ ਕਿਸੇ ਵਿਤਕਰੇ ਤੋਂ ਸਰਕਾਰੀ ਖਜ਼ਾਨੇ ਵਿੱਚੋਂ 56,100 ਰੁਪਏ ਦਿੱਤੇ ਜਾਣ।