ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ 3 ਮਾਰਚ ਨੂੰ ਉਨ੍ਹਾਂ ਦੀ ਪਾਰਟੀ ਦੀ ਮਹਰੂਮ ਜਸਵੰਤ ਸਿੰਘ ਮਾਨ ਦੀ ਯਾਦ ’ਚ ਚੰਡੀਗੜ੍ਹ ਵਿੱਚ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਤੇ ਬਰਾਬਰਤਾ ਦੀ ਸੋਚ ਤੇ ਭਾਵਨਾ ਦੇ ਵਿਸ਼ਿਆਂ ਨੂੰ ਲੈ ਕੇ ਸੈਮੀਨਾਰ ਕਰੇਗੀ। ਉਨ੍ਹਾਂ ਦੱਸਿਆ ਕਿ 6 ਮਾਰਚ ਨੂੰ ਬਰਗਾੜੀ ਦੇ ਸਥਾਨ ’ਤੇ, ਪਾਰਟੀ ਦੀਆਂ ਨੀਤੀਆਂ ਤੇ ਸੋਚ ਨਾਲ ਜੁੜੀ ਨੌਜਵਾਨੀ ਅਤੇ ਪਾਰਟੀ ਮੈਬਰਾਂ, ਅਹੁਦੇਦਾਰਾਂ ਦਾ ਇਕੱਠ ਕਰਕੇ ਅਰਦਾਸ ਕਰਦੇ ਹੋਏ ਪੰਜਾਬੀਆਂ ਅਤੇ ਸਿੱਖ ਕੌਮ ਦਾ ਧੰਨਵਾਦ ਤੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 18 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਾਲਾਨਾ ਕਾਨਫਰੰਸ ਸਰੋਵਰ ਦੇ ਨੇੜੇ ਤਖਤ ਕੇਸਗੜ੍ਹ ਸਾਹਿਬ ਦੇ ਸਾਹਮਣੇ ਕੀਤੀ ਜਾਵੇਗੀ। -ਨਿੱਜੀ ਪੱਤਰ ਪ੍ਰੇਰਕ