ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਵਿੱਚ ਡਾ. ਰਬਿੰਦਰ ਨਾਥ ਸ਼ਰਮਾ ਦੀ ਹਮਾਇਤ ਕਰਨ ਲਈ ਸੱਜਣ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ਼ਾਮਲ ਕਰਮ ਸਿੰਘ ਵਕੀਲ ਨੇ ਦੱਸਿਆ ਕਿ ਡਾ. ਰਬਿੰਦਰ ਨਾਥ ਸ਼ਰਮਾ 16 ਮਈ ਨੂੰ ਗਰੈਜੂਏਟ ਹਲਕੇ ਲਈ ਹੋ ਰਹੀਆਂ ਚੋਣਾਂ ਦੇ ਉਮੀਦਵਾਰ ਹਨ। 1992 ਤੋਂ ਛੇ ਵਾਰ ਸੈਨੇਟ ਤੇ ਸਿੰਡੀਕੇਟ ਦੇ ਮੈਂਬਰ ਰਹੇ ਡਾ. ਸ਼ਰਮਾ ਕਾਲਜ ਤੇ ਯੂਨੀਵਰਸਿਟੀ ਅਧਿਆਪਕਾਂ, ਮੁਲਾਜ਼ਮਾਂ ਤੇ ਵਿਦਿਆਰਥੀਆਂ ਦੀਆਂ ਮੰਗਾਂ ਲਈ ਸਦਾ ਲੜਦੇ ਰਹੇ ਹਨ। ਇਸ ਦੌਰਾਨ ਡਾ. ਸੁਖਦੇਵ ਸਿੰਘ ਸਿਰਸਾ, ਡਾ. ਲਾਭ ਸਿੰਘ ਖੀਵਾ, ਡਾ. ਅਮੀਰ ਸੁਲਤਾਨਾ, ਸੰਜੀਵਨ ਸਿੰਘ, ਡਾ. ਗੁਰਮੇਲ ਸਿੰਘ, ਖੁਸ਼ਹਾਲ ਸਿੰਘ ਨਾਗਾ, ਸਰਜੀਤ ਸਿੰਘ, ਕਰਮ ਸਿੰਘ ਨੇ ਡਾ. ਸ਼ਰਮਾ ਨੂੰ ਸੈਨੇਟ ਚੋਣਾਂ ਵਿੱਚ ਜਿਤਾਉਣ ਦਾ ਅਹਿਦ ਕੀਤਾ। ਡਾ. ਸ਼ਰਮਾ ਨੇ ਆਏ ਸਾਥੀਆਂ ਦਾ ਧੰਨਵਾਦ ਕਰਦਿਆਂ ਆਪਣੇ ਫਰਜ਼ ਜ਼ਿੰਮੇਵਾਰੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। -ਟਨਸ