DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Senate Elections: ਵੋਟਰਾਂ ’ਤੇ ਦਬਾਅ ਪਾਉਣ ਦੇ ਮਾਮਲੇ ਦੀ ਜਾਂਚ ਮੰਗੀ

ਕਿਸੇ ਉਮੀਦਵਾਰ ਦੇ ਹੱਕ ’ਚ ਵੋਟ ਲਈ ਸਰਕਾਰੀ ਮਸ਼ੀਨਰੀ ਦੀ ਵਰਤੋਂ ਗਲਤ: ਡੀ ਟੀ ਐੱਫ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਪੰਜਾਬ ਯੂਨੀਵਰਸਿਟੀ ਦੀਆਂ 20 ਸਤੰਬਰ ਨੂੰ ਹੋਣ ਵਾਲੀਆਂ ਸੈਨੇਟ ਚੋਣਾਂ ਵਿੱਚ ਸਰਕਾਰੀ ਅਹੁਦੇ ਅਤੇ ਵਿਭਾਗੀ ਪ੍ਰਭਾਵ ਦੀ ਕਥਿਤ ਦੁਰਵਰਤੋਂ ਕਰ ਕੇ ਅਧਿਆਪਕਾਂ ਨੂੰ ਕਿਸੇ ਉਮੀਦਵਾਰ ਦੇ ਹੱਕ ਵਿੱਚ ਪ੍ਰਭਾਵਿਤ ਕਰਨ ਦੇ ਦੋਸ਼ਾਂ ’ਤੇ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ ਟੀ ਐੱਫ) ਨੇ ਚਿੰਤਾ ਪ੍ਰਗਟ ਕੀਤੀ ਹੈ।

ਡੀ ਟੀ ਐੱਫ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਪ੍ਰਿੰਸੀਪਲ ਅਤੇ ਐੱਸ ਸੀ ਈ ਆਰ ਟੀ ਪੰਜਾਬ ਵਿੱਚ ਸਹਾਇਕ ਡਾਇਰੈਕਟਰ ਵਜੋਂ ਸੇਵਾ ਨਿਭਾਅ ਰਹੇ ਸ਼ੰਕਰ ਚੌਧਰੀ ਦੇ ਚੋਣ ਪ੍ਰਚਾਰ ਦੌਰਾਨ ਸਰਕਾਰੀ ਅਹੁਦੇ ਅਤੇ ਪ੍ਰਸ਼ਾਸਨਿਕ ਪ੍ਰਭਾਵ ਦੀ ਵਰਤੋਂ ਦੇ ਦੋਸ਼ ਸਾਹਮਣੇ ਆਏ ਹਨ।

Advertisement

ਆਗੂਆਂ ਨੇ ਦੋਸ਼ ਲਾਇਆ ਕਿ ਅੰਮ੍ਰਿਤਸਰ ਅਤੇ ਲੁਧਿਆਣਾ ਸਮੇਤ ਕੁਝ ਜ਼ਿਲ੍ਹਿਆਂ ਵਿੱਚ ਵਿਭਾਗੀ ਮੀਟਿੰਗਾਂ ਦੇ ਨਾਮ ’ਤੇ ਅਧਿਆਪਕਾਂ ਨੂੰ ਇਕੱਠਾ ਕਰ ਕੇ ਉਕਤ ਉਮੀਦਵਾਰ ਦੇ ਹੱਕ ਵਿੱਚ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਇਲਾਵਾ ਐੱਸ ਸੀ ਈ ਆਰ ਟੀ ਨਾਲ ਜੁੜੇ ਡੀ ਆਰ ਸੀ, ਬੀ ਆਰ ਸੀ ਅਤੇ ਸੀ ਆਰ ਸੀ ਪੱਧਰ ਦੇ ਮੁਲਾਜ਼ਮਾਂ ’ਤੇ ਦਬਾਅ ਬਣਾ ਕੇ ਅਧਿਆਪਕਾਂ ਨੂੰ ਪ੍ਰਭਾਵਿਤ ਕਰਨ ਦੇ ਦੋਸ਼ ਹਨ।

Advertisement

ਡੀ ਟੀ ਐੱਫ ਨੇ ਪੰਜਾਬ ਸਰਕਾਰ, ਸਿੱਖਿਆ ਵਿਭਾਗ ਅਤੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਦੋਸ਼ਾਂ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ।

Advertisement
×