ਅਬੋਹਰ: ਪਿੰਡ ਨਿਹਾਲਖੇੜਾ ’ਚ ਜ਼ਮੀਨੀ ਵਿਵਾਦ ਕਾਰਨ ਹੋਏ ਖੂਨੀ ਟਕਰਾਅ ਦੌਰਾਨ ਬਜ਼ੁਰਗ ਦੀ ਮੌਤ ਦੇ ਮਾਮਲੇ ’ਚ ਥਾਣਾ ਖੂਈਖੇੜਾ ਦੀ ਪੁਲੀਸ ਨੇ ਪਿੰਡ ਦੇ ਦੋ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਤੇ ਸੱਤ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਪੁਲੀਸ ਵੱਲੋਂ ਬਾਕੀ ਅਣਪਛਾਤੇ ਵਿਅਕਤੀਆਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ। -ਪੱਤਰ ਪ੍ਰੇਰਕ