ਚੰਡੀਗੜ੍ਹ, 31 ਦਸੰਬਰ
ਪੰਜਾਬ ਅਤੇ ਹਰਿਆਣਾ ਵਿੱਚ ਅੱਜ ਬਹੁਤੀਆਂ ਥਾਵਾਂ ’ਤੇ ਕੜਾਕੇ ਦੀ ਠੰਢ ਪੈ ਰਹੀ ਹੈ ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਹੈ। ਪੰਜਾਬ ਵਿੱਚ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਰੂਪਨਗਰ, ਫਰੀਦਕੋਟ, ਗੁਰਦਾਸਪੁਰ ਅਤੇ ਜਲੰਧਰ ਵਿੱਚ ਤਾਪਮਾਨ ਕ੍ਰਮਵਾਰ 4.8, 6, 4.8, 2.8, 4.8, 4.3 ਅਤੇ 5.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਹਰਿਆਣਾ ਦਾ ਹਿਸਾਰ 2.2 ਡਿਗਰੀ ਸੈਲਸੀਅਸ ਨਾਲ ਸਭ ਤੋਂ ਠੰਢਾ ਰਿਹਾ। ਕਰਨਾਲ, ਰੋਹਤਕ, ਗੁਰੂਗ੍ਰਾਮ, ਫਤਿਹਾਬਾਦ, ਪੰਚਕੂਲਾ ਅਤੇ ਭਿਵਾਨੀ ਵਿੱਚ ਤਾਪਮਾਨ ਕ੍ਰਮਵਾਰ 4.2, 4.2, 5, 4.3, 4.8 ਅਤੇ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 4.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।