ਟਾਵਰ ’ਤੇ ਚੜ੍ਹੇ ਖ਼ਾਲਸਾ ਦੀ ਵਿਗੜਦੀ ਸਿਹਤ ਤੋਂ ਸ਼੍ਰੋਮਣੀ ਕਮੇਟੀ ਚਿੰਤਤ
ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 27 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣ ਦੀ ਮੰਗ ਲਈ ਸਮਾਣਾ ’ਚ ਟਾਵਰ ’ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਗੁਰਜੀਤ...
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 27 ਜੂਨ
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣ ਦੀ ਮੰਗ ਲਈ ਸਮਾਣਾ ’ਚ ਟਾਵਰ ’ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਗੁਰਜੀਤ ਸਿੰਘ ਖ਼ਾਲਸਾ ਦੀ ਵਿਗੜਦੀ ਸਿਹਤ ’ਤੇ ਚਿੰਤਾ ਪ੍ਰਗਟਾਉਂਦਿਆਂ ਸੂਬਾ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬੇਅਦਬੀਆਂ ਦੇ ਮਾਮਲੇ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਾਨੂੰਨ ਪਾਸ ਕਰਨ ਵਾਸਤੇ ਕਈ ਵਾਰ ਸਰਕਾਰਾਂ ਨੂੰ ਲਿਖਿਆ ਹੈ ਪਰ ਦੁੱਖ ਦੀ ਗੱਲ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਬੇਅਦਬੀਆਂ ਮਾਮਲੇ ਵਿੱਚ ਹੀ ਗੁਰਜੀਤ ਸਿੰਘ ਖ਼ਾਲਸਾ ਸੰਘਰਸ਼ ਦੇ ਰਾਹ ’ਤੇ ਹੈ ਪਰ ਸਰਕਾਰ ਦੀ ਖਾਮੋਸ਼ੀ ਸਵਾਲ ਖੜ੍ਹੇ ਕਰ ਰਹੀ ਹੈ।
Advertisement