ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਜੋਆਣਾ ਨਾਲ ਮੁਲਾਕਾਤ ਕਰੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ

ਰਾਜੋਆਣਾ ਮਾਮਲੇ ਦੀ ਅਦਾਲਤੀ ਸੁਣਵਾਈ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ। ਮੁਲਾਕਾਤ ਲਈ ਸਮਾਂ ਦੇਣ ਵਾਸਤੇ ਸ਼੍ਰੋਮਣੀ...
Advertisement

ਰਾਜੋਆਣਾ ਮਾਮਲੇ ਦੀ ਅਦਾਲਤੀ ਸੁਣਵਾਈ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ। ਮੁਲਾਕਾਤ ਲਈ ਸਮਾਂ ਦੇਣ ਵਾਸਤੇ ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਏ ਡੀ ਜੀ ਪੀ ਜੇਲ੍ਹਾਂ ਨੂੰ ਪੱਤਰ ਲਿਖਿਆ ਗਿਆ ਹੈ। ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੰਦੀ ਸਿੰਘ ਭਾਈ ਰਾਜੋਆਣਾ ਨਾਲ ਜਲਦ ਮੁਲਾਕਾਤ ਲਈ ਏ ਡੀ ਜੀ ਪੀ ਨੂੰ ਪੱਤਰ ਲਿਖ ਕੇ ਸਮਾਂ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਕਰੀਬ ਤਿੰਨ ਦਹਾਕੇ ਤੋਂ ਜੇਲ੍ਹ ਵਿੱਚ ਨਜ਼ਰਬੰਦ ਹੈ, ਜਿਨ੍ਹਾਂ ਦੀ ਸਜ਼ਾ ਤਬਦੀਲੀ ਲਈ ਸਿੱਖ ਸੰਸਥਾ ਲਗਾਤਾਰ ਯਤਨਸ਼ੀਲ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਰਾਜੋਆਣਾ ਨਾਲ ਮੁਲਾਕਾਤ ਕਰ ਕੇ ਕੇਸ ਸਬੰਧੀ ਮੌਜੂਦਾ ਹਾਲਾਤ ’ਤੇ ਚਰਚਾ ਕੀਤੀ ਜਾਵੇਗੀ।

Advertisement
Advertisement
Show comments