DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ

ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ

  • fb
  • twitter
  • whatsapp
  • whatsapp
featured-img featured-img
ਨੇਪਾਲ ਦੇ ਗ੍ਰਹਿ ਵਿਭਾਗ ਦੇ ਚੀਫ ਐਗਜ਼ੀਕਿਊਟਿਵ ਡਾ. ਦਰਸ਼ਨ ਰਾਜ ਨਾਲ ਸ਼੍ਰੋਮਣੀ ਕਮੇਟੀ ਦਾ ਵਫ਼ਦ।
Advertisement

ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅੱਜ ਬਿਦੁਰ ਦਾ ਦੌਰਾ ਕੀਤਾ ਅਤੇ ਸਥਾਨਕ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਿੱਖ ਵਫ਼ਦ ਨੇ ਨੇਪਾਲ ਦੇ ਗ੍ਰਹਿ ਮੰਤਰੀ ਸ੍ਰੀ ਸੂਦਨ ਅਤੇ ਗ੍ਰਹਿ ਵਿਭਾਗ ਦੇ ਚੀਫ ਐਗਜ਼ੀਕਿਊਟਿਵ ਡਾ. ਦਰਸ਼ਨ ਰਾਜ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਲੋੜਵੰਦਾਂ ਦੀ ਮਦਦ ਲਈ ਸਾਮਾਨ ਲਿਆਉਣ ਵਾਸਤੇ ਰਾਹ ਖੋਲ੍ਹਣ ਅਤੇ ਲੋੜੀਂਦੀ ਪ੍ਰਵਾਨਗੀ ਦੇਣ ਲਈ ਆਖਿਆ। ਵਫ਼ਦ ਦੀ ਅਪੀਲ ਪ੍ਰਵਾਨ ਕਰਦਿਆਂ ਪ੍ਰਸ਼ਾਸਨ ਨੇ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ।

ਨੇਪਾਲ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਬਿਦੁਰ ਇਲਾਕੇ ਵਿੱਚ ਹੜ੍ਹ ਕਾਰਨ ਲੋਕਾਂ ਦੀ ਜਾਨ-ਮਾਲ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਨੇਪਾਲ ਦੇ ਗ੍ਰਹਿ ਮੰਤਰੀ ਅਤੇ ਵਿੱਤ ਮੰਤਰੀ ਨਾਲ ਵੀ ਮੁਲਾਕਾਤ ਹੋਈ ਸੀ। ਅੱਜ ਉਨ੍ਹਾਂ ਦੇ ਸੱਦੇ ’ਤੇ ਉਹ ਬਿਦੁਰ ਪਹੁੰਚੇ ਤਾਂ ਜੋ ਰਾਹਤ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇੱਥੇ ਪ੍ਰਸ਼ਾਸਨ ਅਤੇ ਪ੍ਰਭਾਵਿਤ ਲੋਕਾਂ ਨਾਲ ਤਾਲਮੇਲ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਦੀਆਂ ਲੋੜਾਂ ਦਾ ਜਾਇਜ਼ਾ ਲੈਣ ਉਪਰੰਤ ਰਾਹਤ ਮੁਹੱਈਆ ਕਰਵਾਈ ਜਾ ਸਕੇ। ਵਫ਼ਦ ਵਿੱਚ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੀਤ ਸਕੱਤਰ ਆਜ਼ਾਦ ਦੀਪ ਸਿੰਘ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਨੇਪਾਲ ਵਿੱਚ ਕੁਦਰਤੀ ਆਫ਼ਤ ਨੇ ਵੱਡੇ ਪੱਧਰ ’ਤੇ ਤਬਾਹੀ ਮਚਾਈ ਹੈ। ਹੜ੍ਹ ਕਾਰਨ ਬਹੁਤ ਸਾਰੇ ਘਰ ਤਬਾਹ ਹੋ ਗਏ, ਜਿਸ ਕਾਰਨ ਵੱਡੀ ਗਿਣਤੀ ਪਰਿਵਾਰ ਬੇਘਰ ਹੋ ਗਏ ਹਨ। ਇਸ ਮੌਕੇ ਨੇਪਾਲ ਦੇ ਸਿੱਖ ਆਗੂ ਅੰਗਦ ਸਿੰਘ ਅਤੇ ਹਰਪਾਲ ਸਿੰਘ ਵੀ ਮੌਜੂਦ ਸਨ।

Advertisement

Advertisement
Advertisement
×