DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਸ਼੍ਰੋਮਣੀ ਕਮੇਟੀ ਨੇ ਗੁਰਬਾਣੀ ਪ੍ਰਸਾਰਨ ਬਾਰੇ ਦੋਸ਼ ਨਕਾਰੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦਾ ਪ੍ਰਾਈਵੇਟ ਚੈਨਲ ਨਾਲ ਇਕਰਾਰਨਾਮਾ ਜੁਲਾਈ 2023 ਵਿੱਚ ਸਮਾਪਤ ਹੋ ਚੁੱਕਾ ਹੈ ਅਤੇ ਹੁਣ ਉਨ੍ਹਾਂ ਵੱਲ ਕੋਈ ਸਾਲਾਨਾ ਲੈਣਦਾਰੀ ਨਹੀਂ ਹੈ। ਇਹ ਪ੍ਰਗਟਾਵਾ ਸ਼੍ੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ...

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦਾ ਪ੍ਰਾਈਵੇਟ ਚੈਨਲ ਨਾਲ ਇਕਰਾਰਨਾਮਾ ਜੁਲਾਈ 2023 ਵਿੱਚ ਸਮਾਪਤ ਹੋ ਚੁੱਕਾ ਹੈ ਅਤੇ ਹੁਣ ਉਨ੍ਹਾਂ ਵੱਲ ਕੋਈ ਸਾਲਾਨਾ ਲੈਣਦਾਰੀ ਨਹੀਂ ਹੈ। ਇਹ ਪ੍ਰਗਟਾਵਾ ਸ਼੍ੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕੀਤਾ। ਉਨ੍ਹਾਂ ਫੈਡਰੇਸ਼ਨ ਆਗੂ ਕਰਨੈਲ ਸਿੰਘ ਪੀਰਮੁਹੰਮਦ ਅਤੇ ਵਿਧਾਨ ਸਭਾ ਵਿਚ ਇਕ ਵਿਧਾਇਕ ਵੱਲੋਂ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਸਬੰਧੀ ਲਾਏ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਰੱਦ ਕੀਤਾ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਕਿਹਾ ਕਿ ਅਜਿਹੇ ਬੇਬੁਨਿਆਦ ਦੋਸ਼ ਲਗਾਉਣ ਵਾਲਿਆਂ ਨੂੰ ਬਿਆਨ ਦੇਣ ਤੋਂ ਪਹਿਲਾਂ ਕਮੇਟੀ ਪਾਸੋਂ ਜਾਣਕਾਰੀ ਪ੍ਰਾਪਤ ਕਰ ਲੈਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਨ ਦੇ ਮਾਮਲੇ ਵਿੱਚ ਇਕ ਪ੍ਰਾਈਵੇਟ ਚੈਨਲ ਵੱਲ ਸ਼੍ਰੋਮਣੀ ਕਮੇਟੀ ਦਾ ਬਕਾਇਆ ਹੋਣ ਬਾਰੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਅਕਾਲ ਤਖ਼ਤ ਦੇ ਆਦੇਸ਼ ਅਨੁਸਾਰ 2023 ਵਿੱਚ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰ ਕੇ ਗੁਰਬਾਣੀ ਦਾ ਸਿੱਧਾ ਪ੍ਰਸਾਰਨ ਆਰੰਭ ਦਿੱਤਾ ਸੀ। ਇਸ ਨਾਲ ਪਹਿਲਾਂ ਪ੍ਰਸਾਰਨ ਕਰ ਰਹੇ ਚੈਨਲ ਨਾਲ ਇਕਰਾਰਨਾਮਾ ਖ਼ਤਮ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਪ੍ਰਾਈਵੇਟ ਚੈਨਲ ਨਾਲ ਇਕਰਾਰਨਾਮੇ ਤਹਿਤ ਸੈਟੇਲਾਈਟ ਚੈਨਲ ਦੇ ਨਾਲ-ਨਾਲ ਇੰਟਰਨੈੱਟ ਮਾਧਿਅਮ ਦੁਆਰਾ ਗੁਰਬਾਣੀ ਪ੍ਰਸਾਰਣ ਦੇ ਹੱਕ ਵੀ ਉਨ੍ਹਾਂ ਨੂੰ ਦਿੱਤੇ ਗਏ ਸਨ, ਜਦਕਿ 2023 ਵਿੱਚ ਇਹ ਸਾਰੇ ਹੱਕ-ਹਕੂਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਰਾਖ਼ਵੇਂ ਕਰ ਦਿੱਤੇ ਗਏ। ਉਨ੍ਹਾਂ ਸਪੱਸ਼ਟ ਕੀਤਾ ਕਿ 2023 ਵਿਚ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ਚਲਾਉਣ ਲਈ ਸੈੱਟਅਪ ਲਾਉਣ ਲਈ ਵੱਖ-ਵੱਖ ਕੰਪਨੀਆਂ ਨਾਲ ਚਰਚਾ ਹੋਈ ਸੀ, ਜਿਸ ’ਚ ਮਹੀਨਾਵਾਰ ਵੱਡੀ ਰਾਸ਼ੀ ਦਾ ਖ਼ਰਚ ਮੰਗਿਆ ਗਿਆ ਸੀ। ਪੀ ਟੀ ਸੀ ਚੈਨਲ ਵੱਲੋਂ ਆਪਣਾ ਸੈਟਅੱਪ ਲਾ ਕੇ ਸ਼੍ਰੋਮਣੀ ਕਮੇਟੀ ਦਾ ਵੈੱਬ ਚੈਨਲ ਬਿਨਾਂ ਕਿਸੇ ਖਰਚੇ ਦੇ ਚਲਾਉਣ ਦੀ ਪੇਸ਼ਕਸ਼ ਤੋਂ ਬਾਅਦ ਇਸ ਨੂੰ ਕੇਵਲ ਸੈਟੇਲਾਈਟ ਚੈਨਲ ਦੀਆਂ ਸੇਵਾਵਾਂ ਮਨਜ਼ੂਰ ਕੀਤੀਆਂ ਗਈਆਂ, ਜਦਕਿ ਸਾਰੇ ਹੱਕ-ਹਕੂਕ ਅਤੇ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਰਾਖਵੇਂ ਹਨ।

Advertisement

2023 ਤੋਂ ਪਹਿਲਾਂ ਦੇ ਇਕਰਾਰਨਾਮੇ ਅਨੁਸਾਰ ਪ੍ਰਾਈਵੇਟ ਚੈਨਲ ਵੱਲੋਂ ਸਾਰੀ ਰਾਸ਼ੀ ਜਮ੍ਹਾਂ ਹੈ ਅਤੇ ਕੋਈ ਬਕਾਇਆ ਨਹੀਂ ਬਚਦਾ, ਸਗੋਂ ਹੁਣ ਸੈਟਅੱਪ ਦੇ ਸਾਰੇ ਮਹੀਨਾਵਾਰ ਖ਼ਰਚੇ ਉਹ ਚੈਨਲ ਅਦਾ ਕਰ ਰਿਹਾ ਹੈ। ਮੁੱਖ ਸਕੱਤਰ ਨੇ ਕਿਹਾ ਕਿ ਸਿੱਖ ਸੰਸਥਾ ਦੇ ਪ੍ਰਬੰਧਾਂ ਨੂੰ ਰਾਜਨੀਤਕ ਮੁਫ਼ਾਦਾਂ ਤਹਿਤ ਬਦਨਾਮ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸੰਗਤ ਨੂੰ ਵੀ ਅਜਿਹੇ ਬੇਲੋੜੇ ਦੋਸ਼ਾਂ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ।

Advertisement

Advertisement
×